ਡੇਰਾ ਸੱਚਾ ਸੌਦਾ ਮਾਮਲਾ: ਹਰਿਆਣਾ ''ਚ ਹਾਈ ਅਲਰਟ, ਪੁਲਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

08/18/2017 10:56:16 AM

ਚੰਡੀਗੜ੍ਹ — ਪ੍ਰਦੇਸ਼ 'ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੇ ਲਈ ਪੁਲਸ ਵਿਭਾਗ ਤਿਆਰ ਹੈ। ਡੇਰਾ ਸੱਚਾ ਸੌਦਾ ਦੇ ਮੁੱਖੀ ਨਾਲ ਸੰਬੰਧਤ ਚਲ ਰਹੇ ਕੇਸ 'ਤੇ ਡੀਜੀਪੀ ਬੀ.ਐਸ.ਸੰਧੂ ਨੇ ਕਿਹਾ ਹੈ ਕਿ ਸੂਬੇ 'ਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਹੋਣ ਦਿੱਤੀ ਜਾਵੇਗੀ। ਹਰਿਆਣਾ ਪੁਲਸ ਵਿਭਾਗ ਨੇ ਕੇਂਦਰ ਸਰਕਾਰ ਨੇ 150 ਅਰਧ ਸੈਨਿਕ ਬਲਾਂ ਦੀ ਕੰਪਨੀਆਂ ਦੀ ਮੰਗ ਕੀਤੀ ਹੈ। ਹਰਿਆਣਾ ਪੁਲਸ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਡੇਰਾ ਸੱਚਾ ਸੌਦਾ ਦੇ ਮੁੱਖੀ ਨਾਲ ਸੰਬੰਧਤ ਚਲ ਰਹੇ ਕੇਸ 'ਤੇ ਡੀਜੀਪੀ ਬੀ.ਐੈਸ.ਸੰਧੂ ਨੇ ਵੀਰਵਾਰ ਨੂੰ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸੂਬੇ 'ਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਲਈ ਕੇਂਦਰ ਸਰਕਾਰ ਤੋਂ ਵੀ 150 ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਚਕੁਲਾ, ਸਿਰਸਾ,ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ,ਹਿਸਾਰ,ਫਤੇਹਾਬਾਦ ਅਤੇ ਜੀਂਦ ਵਰਗੇ ਸੰਵੇਦਨਸ਼ੀਲ ਸਥਾਨ ਹਨ। ਇਨ੍ਹਾਂ ਸਥਾਨਾਂ 'ਤੇ ਸੁਰੱਖਿਆ ਵਿਵਸਥਾ ਦੀ ਜ਼ਿਆਦਾ ਨਜ਼ਰ ਰਹੇਗੀ ਅਤੇ ਅੱਜ ਤੋਂ ਹੀ ਸੁਰੱਖਿਆ ਵਿਵਸਥਾ ਮਜ਼ਬੂਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਯੌਨ-ਸ਼ੋਸ਼ਣ ਦਾ ਸ਼ਿਕਾਰ ਹੋਈ ਇਕ ਸਾਧਵੀ ਨੇ ਗੁੰਮਨਾਮ ਪੱਤਰ ਲਿਖ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸ਼ਿਕਾਇਤ ਕੀਤੀ ਸੀ। ਪੱਤਰ 'ਤੇ ਕਾਰਵਾਈ ਕਰਦੇ ਹੋਏ ਸਤੰਬਰ 2002 ਨੂੰ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਸੀ.ਬੀ.ਆਈ. ਦੀ ਜਾਂਚ ਦੌਰਾਨ ਸਾਰੇ ਤੱਥ ਸਹੀ ਸਾਬਤ ਹੋਏ ਅਤੇ ਡੇਰਾ ਮੁੱਖੀ  ਗੁਰਮੀਤ ਸਿੰਘ ਦੇ ਖਿਲਾਫ 31 ਜੁਲਾਈ 2007 ਨੂੰ ਦੋਸ਼ ਪੱਤਰ ਦਾਖਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਡੇਰਾ ਮੁੱਖੀ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਪਰੰਤੂ ਪਿੱਛਲੇ ਲੰਬੇ ਸਮੇਂ ਤੋਂ ਮਾਮਲਾ ਪੰਚਕੁਲਾ ਦੀ ਅਦਾਲਤ 'ਚ ਚਲ ਰਿਹਾ ਹੈ।


Related News