ਪਟਾਕਿਆਂ ਦੀਆਂ ਗੈਰ-ਕਾਨੂੰਨੀ ਦੁਕਾਨਾਂ ''ਤੇ ਪੁਲਸ ਨੇ ਕੱਸਿਆ ਸ਼ਿਕੰਜਾ

10/18/2017 6:40:05 PM

ਜੁਲਾਨਾ— ਕੋਰਟ ਦੇ ਸਖ਼ਤ ਆਦੇਸ਼ਾਂ ਦੇ ਬਾਵਜੂਦ ਜੁਲਾਨਾ 'ਚ ਦੁਕਾਨਦਾਰ ਪਟਾਕਿਆਂ ਦੀਆਂ ਗੈਰ-ਕਾਨੂੰਨੀ ਦੁਕਾਨਾਂ ਖੋਲ੍ਹ ਰਹੇ ਹਨ। ਪੁਲਸ ਨੇ ਸੂਚਨਾ ਦੇ ਆਧਾਰ 'ਤੇ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦੇ ਪਟਾਕੇ ਬਰਾਮਦ ਕਰਦੇ ਹੋਏ 2 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਸ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜੁਲਾਨਾ ਦੇ ਮੇਨ ਬਾਜ਼ਾਰ 'ਚ ਇਕ ਗੈਰ-ਕਾਨੂੰਨੀ ਦੁਕਾਨ 'ਤੇ ਪਟਾਕੇ ਵੇਚੇ ਜਾ ਰਹੇ ਹਨ। ਜਿਸ 'ਤੇ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਜਾਂਚ 'ਚ ਜੁੱਟੀ ਹੋਈ ਹੈ।


Related News