J&K : ਮਾਛਿਲ ਸੈਕਟਰ 'ਚ ਭਾਰਤੀ ਫੌਜ ਨੇ ਕੀਤੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, 1 ਅੱਤਵਾਦੀ ਢੇਰ

07/23/2017 12:29:46 PM

ਸ਼੍ਰੀਨਗਰ — ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ 'ਚ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਅੱਤਵਾਦੀ ਦੇ ਮਾਰੇ ਜਾਨ ਤੋਂ ਬਾਅਦ ਫੌਜ ਨੇ ਸਾਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਜਿਥੇ ਇਕ ਪਾਸੇ ਸੂਬੇ 'ਚ ਘੁਸਪੈਠ ਦੇ ਮਾਮਲੇ ਵਧ ਗਏ ਹਨ ਇਸ ਦੇ ਨਾਲ ਹੀ ਪਾਕਿਸਤਾਨ ਵਲੋਂ ਲਗਾਤਾਰ ਸੀਜ਼ਫਾਇਰ ਦਾ ਉਲੰਘਣ ਵੀ ਕੀਤਾ ਜਾ ਰਿਹਾ ਹੈ।
ਸ਼ੁੱਕਰਵਾਰ ਨੂੰ ਵੀ ਰਾਜੌਰੀ 'ਚ ਰਾਜਪੂਤ ਬਟਾਲੀਅਨ ਦੇ ਰਾਈਫਲ ਮੈਨ ਜੈਦਰੱਥ ਸਿੰਘ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਕਾਰਨ ਸ਼ਹੀਦ ਹੋ ਗਏ ਸਨ। ਉਸ ਤੋਂ ਪਹਿਲਾਂ ਅਮਰਨਾਥ ਯਾਤਰੀਆਂ 'ਤੇ ਵੀ ਅਨੰਤਨਾਗ 'ਚ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਇਸ 'ਚ 8 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਜਦੋਂਕਿ 19 ਜ਼ਖਮੀ ਹੋ ਗਏ ਸਨ।


Related News