ਹੁਣ ਨਸ਼ਾ ਤਸਕਰੀ ਦੀ ਸੂਚਨਾ ਦੇਣ ''ਤੇ ਤੁਸੀਂ ਵੀ ਬਣ ਸਕਦੇ ਹੋ ਮਾਲਾਮਾਲ

12/12/2017 10:17:08 PM

ਨਵੀਂ ਦਿੱਲੀ— ਦੇਸ਼ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਰੋਕ ਲਗਾਉਣ ਲਈ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਨਸ਼ੇ ਦੀ ਸੂਚਨਾ ਦੇਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਚਨਾ ਦੇਣ ਵਾਲਿਆਂ ਤੇ ਸਰਕਾਰੀ ਅਧਿਕਾਰੀਆਂ ਨੂੰ ਪੁਰਸਕਾਰ ਦੇਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਮੰਗਲਵਾਰ ਨੂੰ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲੇ ਨੇ ਨਸ਼ੀਲੀ ਦਵਾਈ ਤੇ ਨਸ਼ੀਲੇ ਪਦਾਰਥਾਂ ਦੀ ਸੂਚੀ ਜਾਰੀ ਕੀਤੀ ਹੈ। ਮੰਤਰਾਲੇ ਮੁਤਾਬਕ ਸੂਚੀ 'ਚ ਨਾਂ ਵਾਲੇ ਨਸ਼ੀਲੇ ਪਦਾਰਥ ਦੀ ਬਰਾਮਦਗੀ 'ਤੇ ਸੂਚਨਾ ਦੇਣ ਵਾਲੇ ਨੂੰ ਨਕਦ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ 240 ਰੁਪਏ ਤੋਂ ਲੈ ਕੇ 2 ਲੱਖ 40 ਹਜ਼ਾਰ ਰੁਪਏ ਤਕ ਹੋ ਸਕਦਾ ਹੈ। ਕਹਿਣ ਦਾ ਭਾਵ ਇਹ ਹੈ ਕਿ ਪੁਰਸਕਾਰ ਦੀ ਰਾਸ਼ੀ ਬਰਾਮਦ ਕੀਤੇ ਗਏ ਸਾਮਾਨ ਤੇ ਫਸ ਦੀ ਮਾਤਰਾ 'ਤੇ ਨਿਰਭਰ ਕਰੇਗੀ।
ਉਦਾਹਰਣ ਦੇ ਤੌਰ 'ਤੇ ਜੇਕਰ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਜਾਂਦੀ ਹੈ ਤਾਂ ਇਸ ਦੀ ਸੂਚਨਾ ਦੇਣ ਵਾਲੇ ਨੂੰ 1.20 ਲੱਖ ਰੁਪਏ ਦਿੱਤੇ ਜਾਣਗੇ। ਇੰਨੀ ਹੀ ਮਾਤਰਾ 'ਚ ਐਮਫੇਚਾਮਾਇਨ ਜਾਂ ਮਾਰਫਿਨ ਫੜ੍ਹੇ ਜਾਣ 'ਤੇ 20 ਹਜ਼ਾਰ ਰੁਪਏ, ਜਦਕਿ ਇਕ ਕਿਲੋ ਹਸ਼ੀਸ਼ ਦਾ ਤੇਲ ਜ਼ਬਤ ਕੀਤੇ ਜਾਣ 'ਤੇ 10 ਹਜ਼ਾਰ ਰੁਪਏ ਦਾ ਪੁਰਸਕਾਰ ਮਿਲੇਗਾ। ਮਾਰੀਜੁਆਨਾ ਤੇ ਅਫੀਮ ਦੀ ਸਟ੍ਰਾ ਫੜ੍ਹੇ ਜਾਣ 'ਤੇ 600 ਤੇ 240 ਰੁਪਏ ਦਾ ਪੁਰਸਕਾਰ ਦਿੱਤਾ ਜਾਵੇਗਾ।


Related News