ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਟਵੀਟ, ਨੇਪਾਲ ਦੇ ਮੌਢੇ ਨਾਲ ਮੌਢਾ ਜੋੜ ਕੇ ਖੜ੍ਹਾ ਹੈ ਭਾਰਤ

08/18/2017 8:28:50 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਪਾਲ ਦੇ ਆਪਣੇ ਬਰਾਬਰ ਸ਼ੇਰ ਬਹਾਦੁਰ ਦੇਓਬਾ ਨਾਲ ਟੈਲੀਫੋਨ 'ਤੇ ਗੱਲ ਕੀਤੀ ਅਤੇ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਭਾਰਤ ਵੱਲੋਂ ਹਰ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ। ਪੀ. ਐਮ. ਮੋਦੀ ਨੇ ਟਵੀਟ ਕਰ ਕੇ ਲਿਖਿਆ ਕਿ ਉਹ ਨੇਪਾਲ ਦੇ ਮੌਢੇ ਨਾਲ ਮੌਢਾ ਜੋੜ ਕੇ ਖੜ੍ਹੇ ਹਨ। ਉਹ ਨੇਪਾਲ ਨੂੰ ਹਰ ਸਹਾਇਤਾ ਦੇਣ ਨੂੰ ਤਿਆਰ ਹਨ। ਪ੍ਰਧਾਨ ਮੰਤਰੀ ਨੇ ਹਾਲ ਹੀ 'ਚ ਆਏ ਭਾਰੀ ਹੜ੍ਹ 'ਚ ਲੋਕਾਂ ਦੀ ਮੌਤ ਹੋ ਜਾਣ 'ਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਸਥਿਤੀ ਨਾਲ ਨਜਿੱਠਣ 'ਚ ਹਰ ਸੰਭਵ ਰਾਹਤ ਸਹਾਇਤਾ ਪ੍ਰਦਾਨ ਕਰਨ ਦੀ ਗੱਲ ਕਹੀ ਹੈ।

ਜ਼ਿਕਰਯੋਗ ਹੈ ਕਿ ਨੇਪਾਲ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੇ ਚੱਲਦੇ ਹੜ੍ਹ ਦਾ ਕਹਿਰ ਜਾਰੀ ਹੈ। ਨੇਪਾਲ 'ਚ ਆਏ ਹੜ੍ਹ ਦਾ ਅਸਰ ਹੀ ਭਾਰਤ ਦੇ ਬਿਹਾਰ ਅਤੇ ਉਤਰ ਪ੍ਰਦੇਸ਼ ਜਿਹੇ ਸੂਬਿਆਂ 'ਚ ਨਜ਼ਰ ਆ ਰਿਹਾ ਹੈ, ਇੱਥੇ ਹੜ੍ਹ ਦੀ ਵਜ੍ਹਾ ਨਾਲ ਲੱਖਾਂ ਲੋਕਾਂ ਨੂੰ ਆਪਣੇ ਘਰ ਤੋਂ ਹੱਥ ਧੋਣਾ ਪਿਆ ਹੈ ਅਤੇ ਦੂਜੀਆਂ ਥਾਵਾਂ 'ਤੇ ਜਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

ਨੇਪਾਲ 'ਚ ਸੰਕਟ 'ਚ ਫਸੇ ਸਾਰੇ 35 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਉਥੇ ਹੀ ਪਿਛਲੇ ਚਾਰ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਦੀ ਵਜ੍ਹਾ ਨਾਲ ਕਈ ਨਦੀਆਂ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ 'ਤੇ ਵਹਿ ਰਿਹਾ ਹੈ ਅਤੇ ਕਈ ਥਾਵਾਂ 'ਤੇ ਜ਼ਮੀਨ ਵੀ ਖਿਸਕੀ ਹੈ। ਇਸ ਦੇ ਨਾਲ ਹੀ ਕਈ ਸਥਾਨ ਹੜ੍ਹ ਦੀ ਭੇਟ ਚੜ੍ਹ ਗਏ ਹਨ।


Related News