ਰਾਹੁਲ ਨੇ ਆਰ.ਐੱਸ.ਐੱਸ. ਵਰਕਰ ਦੇ ਕਤਲ ਦੀ ਕੀਤੀ ਨਿੰਦਾ

10/18/2017 4:33:24 PM

ਨਵੀਂ ਦਿੱਲੀ— ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਆਰ.ਐੱਸ.ਐੱਸ. ਨੇਤਾ ਰਵਿੰਦਰ ਗੋਸਾਈ ਦੇ ਕਤਲ ਦੀ ਨਿੰਦਾ ਕੀਤੀ ਹੈ। ਲੁਧਿਆਣਾ ਦੇ ਜੋਧੇਵਲ ਇਲਾਕੇ 'ਚ ਸਥਿਤ ਗਗਨਦੀਪ ਕਾਲੋਨੀ 'ਚ ਮੰਗਲਵਾਰ ਨੂੰ ਆਰ.ਐੱਸ.ਐੱਸ. ਨੇਤਾ ਰਵਿੰਦਰ ਗੋਸਾਈ ਦੀ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਹੱਤਿਆ ਕਰ ਦਿੱਤੀ। ਰਾਹੁਲ ਨੇ ਇਸ ਕਤਲ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਹਿੰਸਾ ਨਾਮਨਜ਼ੂਰ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ,''ਲੁਧਿਆਣਾ 'ਚ ਆਰ.ਐੱਸ.ਐੱਸ. ਨੇਤਾ ਰਵਿੰਦਰ ਗੋਸਾਈ ਦੇ ਕਤਲ ਦੀ ਸਖਤ ਨਿੰਦਾ ਕਰਦਾ ਹਾਂ। ਹਿੰਸਾ ਨਾਮਨਜ਼ੂਰ ਹੈ। ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।''

 


Related News