ਰਾਹੁਲ ਬਣੇ ਕਾਂਗਰਸ ਦੇ ਪ੍ਰਧਾਨ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

12/11/2017 7:49:54 PM

ਨਵੀਂ ਦਿੱਲੀ— ਕਾਂਗਰਸ ਨੇ ਰਾਹੁਲ ਗਾਂਧੀ ਨੂੰ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਰਾਹੁਲ ਦੇ ਪ੍ਰਧਾਨ ਬਣਦੇ ਹੀ ਕਾਂਗਰਸ 'ਚ ਜਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਚੁਣੇ ਜਾਣ 'ਤੇ ਟਵੀਟ ਕਰਕੇ ਵਧਾਈ ਦਿੱਤੀ।

ਰਾਹੁਲ ਗਾਂਧੀ 16 ਦਸੰਬਰ ਨੂੰ ਰਸਮੀ ਤੌਰ 'ਤੇ ਪਾਰਟੀ ਦੀ ਕਮਾਨ ਸੰਭਾਲਣਗੇ। ਇਸ ਦੇ ਐਲਾਨ ਤੋਂ ਬਾਅਦ ਕਾਂਗਰਸ 'ਚ ਰਾਹੁਲ ਯੁੱਗ ਦੀ ਸ਼ੁਰੂਆਤ ਹੋ ਗਈ ਹੈ ਅਤੇ ਨਾਲ ਹੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਵਾਲੇ ਰਾਹੁਲ ਗਾਂਧੀ, ਗਾਂਧੀ ਨਹਿਰੂ ਪਰਿਵਾਰ ਦੇ ਛੇਵੇ ਮੈਂਬਰ ਬਣ ਗਏ ਹਨ।
ਰਾਹੁਲ ਗਾਂਧੀ ਦੀ ਚੋਣ ਦਾ ਐਲਾਨ ਕਰਦੇ ਹੋਏ ਕਾਂਗਰਸ ਦੇ ਮੁੱਲਾਪੱਲੀ ਰਾਮਚੰਦਰ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਅਹੁਦੇ ਲਈ 89 ਨਾਮਜ਼ਦਗੀ ਦਿੱਤੇ ਗਏ ਸਨ ਅਤੇ ਇਨ੍ਹਾਂ 'ਚ ਰਾਹੁਲ ਗਾਂਧੀ ਦਾ ਨਾਂ ਵੀ ਸੀ। ਸਾਰੇ ਨਾਮਜ਼ਦਗੀ ਸਹੀ ਪਾਏ ਗਏ ਅਤੇ ਵਿਰੋਧੀਆਂ 'ਚੋਂ ਕਿਸੇ ਹੋਰ ਉਮੀਦਵਾਰ ਦੇ ਨਾ ਹੋਣ ਦੇ ਚੱਲਦੇ ਰਾਹੁਲ ਗਾਂਧੀ ਨੂੰ ਹੀ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਬਿਨ੍ਹਾ ਕਿਸੇ ਵਿਰੋਧ ਦੇ ਚੁਣ ਲਿਆ ਗਿਆ ਹੈ।


Related News