ਬਦਲਿਆ ਮੌਸਮ ਦਾ ਮਿਜਾਜ: ਅਗਲੇ 2 ਦਿਨ ਹੋ ਸਕਦੀ ਹੈ ਬਾਰਸ਼

12/12/2017 12:31:33 PM

ਨਵੀਂ ਦਿੱਲੀ— ਦਿੱਲੀ 'ਚ ਬੀਤੇ 24 ਘੰਟਿਆਂ ਦੌਰਾਨ 7.8 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ ਹੈ। ਰਾਤ ਭਰ ਬਾਰਸ਼ ਹੋਣ ਕਾਰਨ ਰਾਸ਼ਟਰੀ ਰਾਜਧਾਨੀ ਦਾ ਤਾਪਮਾਨ 'ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਦੇ ਆਸਮਾਨ 'ਚ ਮੰਗਲਵਾਰ ਦੀ ਸਵੇਰ ਹੀ ਬੱਦਲ ਛਾਏ ਰਹੇ। ਮੌਸਮ ਵਿਭਾਗ ਨੇ ਦਿਨ 'ਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਰਸ਼ ਕਾਰਨ ਤਾਪਮਾਨ 13.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜੋ ਮੌਸਮ ਦੇ ਔਸਤ ਤਾਪਮਾਨ ਤੋਂ 5 ਡਿਗਰੀ ਸੈਲਸੀਅਸ ਵਧ ਹੈ।
ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਫਦਰਗੰਜ ਵੇਧਸ਼ਾਲਾ 'ਚ ਸਵੇਰੇ 8 ਵਜੇ ਤੱਕ ਪਿਛਲੇ 24 ਘੰਟੇ ਦੌਰਾਨ 7.8 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਲੋਧੀ ਰੋਡ, ਪਾਲਮ ਅਤੇ ਆਇਆਨਗਰ 'ਚ ਵੇਧਸ਼ਾਲਾਵਾਂ 'ਚ ਇਸੇ ਮਿਆਦ ਦੌਰਾਨ 6.8 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ, ਜਦੋਂ ਕਿ ਰਿਜ ਇਲਾਕੇ 'ਚ 4.8 ਮਿਲੀਮੀਟਰ ਬਾਰਸ਼ ਰਿਕਾਰਡ ਹੋਈ। ਸਵੇਰੇ 8.30 ਵਜੇ ਦ੍ਰਿਸ਼ਤਾ ਦਾ ਪੱਧਰ ਆਪਣੇ ਉੱਚ ਪੱਧਰ 'ਤੇ ਸੀ ਅਤੇ ਇਹ 91 ਫੀਸਦੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਿਨ 'ਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਜ਼ਾਹਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਤਾਪਮਾਨ 24 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਿਕਾਰਡ ਕੀਤਾ ਜਾ ਸਕਦਾ ਹੈ। ਸੋਮਵਾਰ ਨੂੰ ਤਾਪਮਾਨ 8.2 ਡਿਗਰੀ ਸੈਲੀਅਸ ਅਤੇ ਵਧ ਤੋਂ ਵਧ ਤਾਪਮਾਨ 24.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ।


Related News