ਉੱਤਰਾਖੰਡ: ਭਾਗੀਰਥੀ ਨਦੀ ''ਚ ਡਿੱਗੀ ਮਿਨੀ ਬੱਸ, 21 ਦੀ ਮੌਤ

05/24/2017 12:06:38 AM

ਉੱਤਰਾਖੰਡ— ਉੱਤਰਕਾਸ਼ੀ ਦੇ ਘਰਾਸੂੰ ਦੇ ਨੇੜੇ ਨਾਲੂਪਾਨੀ ''ਚ ਚਾਰਧਾਮ ਯਾਤਰੀਆਂ ਦੀ ਮਿਨੀ ਬੱਸੀ ਭਾਗੀਰਥੀ ਨਦੀ ''ਚ ਜਾ ਡਿੱਗੀ। ਮਿਨੀ ਬੱਸ ''ਚ ਇੰਦੌਰ ਦੇ 30 ਯਾਤਰੀ ਸਵਾਰ ਸਨ। ਜਿਨ੍ਹਾਂ ''ਚੋਂ 21 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ''ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਹਾਦਸੇ ''ਚ ਸੋਹ ਜ਼ਾਹਿਰ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 1-1 ਲੱਖ ਤੇ ਜ਼ਖਮੀਆਂ ਨੂੰ 50-50 ਹਜ਼ਾਰ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਥੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਹਾਦਸੇ ''ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਨੇ 9425928259,09825058988,09993535505 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।


Related News