ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਜਿੱਤੇ

03/11/2017 4:54:46 PM

ਫਰੀਦਕੋਟ— ਵਿਧਾਨ ਸਭਾ ਹਲਕੇ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣੇ ਵਿਰੋਧੀਆਂ ਨੂੰ ਪਛਾੜਦਿਆਂ 11659 ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 51026 ਵੋਟਾਂ ਪਈਆਂ। ਉੱਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹਿੱਸੇ ''ਚ ਕੁੱਲ 39367 ਵੋਟਾਂ ਆਈਆਂ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਜਿੱਤ ਹਾਸਲ ਕੀਤੀ ਸੀ। ਇਸ ਵਾਰ ਪਾਰਟੀ ਨੂੰ ਹਾਰ ਨਸੀਬ ਹੋਈ। ਪਾਰਟੀ ਦੇ ਉਮੀਦਵਾਰ ਪਰਮਹੰਸ ਸਿੰਘ ਬੰਟੀ ਰੋਮਾਨਾ ਨੇ ਕੁੱਲ 32612 ਵੋਟਾਂ ਹਾਸਲ ਕੀਤੀਆਂ ਅਤੇ ਉਹ ਹਲਕੇ ''ਚ ਤੀਜੇ ਸਥਾਨ ''ਤੇ ਰਹੇ।  

Related News