ਅਮਲੋਹ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸਿੰਘ ਨਾਭਾ ਜਿੱਤੇ

03/11/2017 4:31:22 PM

ਫਤਿਹਗੜ੍ਹ ਸਾਹਿਬ— ਵਿਧਾਨ ਸਭਾ ਹਲਕੇ ਅਮਲੋਹ ਤੋਂ ਕਾਂਗਰਸ ਦੇ ਉਮੀਦਵਾਰ ਰਣਦੀਪ ਸਿੰਘ ਨਾਭਾ ਨੇ ਜਿੱਤ ਹਾਸਲ ਕੀਤੀ ਹੈ। ਹਾਲਾਂਕਿ ਇਸ ਹਲਕੇ ''ਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ''ਚ ਮੁਕਾਬਲਾ ਕਾਫੀ ਦਿਲਚਸਪ ਰਿਹਾ ਅਤੇ ਅਖ਼ੀਰ ''ਚ ਕਾਂਗਰਸ ਨੇ 3946 ਵੋਟਾਂ ਦੇ ਫਰਕ ਨਾਲ ਅਕਾਲੀ ਦਲ ਨੂੰ ਹਰਾ ਦਿੱਤਾ। ਕਾਂਗਰਸ ਉਮੀਦਵਾਰ ਰਣਦੀਪ ਸਿੰਘ ਨਾਭਾ ਦੀ ਝੋਲੀ ਕੁੱਲ 39669 ਵੋਟਾਂ ਪਈਆਂ। ਉੱਥੇ ਹੀ ਅਕਾਲੀ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਝੋਲੀ ''ਚ 35723 ਵੋਟਾਂ ਆਈਆਂ। ਆਮ ਆਦਮੀ ਪਾਰਟੀ ਨੂੰ ਵੀ ਇਸ ਹਲਕੇ ਤੋਂ ਕਾਫੀ ਵੋਟਾਂ ਪਈਆਂ। ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਦੇ ਖਾਤੇ ''ਚ ਕੁੱਲ 30573 ਵੋਟਾਂ ਪਈਆਂ। ਦੱਸ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਇਸ ਹਲਕੇ ਤੋਂ ਕਾਂਗਰਸ ਨੂੰ ਹੀ ਜਿੱਤ ਹਾਸਲ ਹੋਈ ਸੀ।

Related News