ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸਿਆਸੀ ਸਫਰ

01/10/2017 10:37:09 AM

ਜਲੰਧਰ : ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ 2009 ਤੋਂ ਪੰਜਾਬ ਦੇ ਉੱਪ ਮੁੱਖ ਮੰਤਰੀ ਹਨ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਵੀ ਹਨ। ਉਨ੍ਹਾਂ ਦਾ ਜਨਮ 9 ਜੁਲਾਈ 1962 ਨੂੰ ਫਰੀਦਕੋਟ ''ਚ ਹੋਇਆ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਪੁੱਤਰ ਹਨ। ਉਨ੍ਹਾਂ ਦੀ ਸਿੱਖਿਆ ਹਿਮਾਚਲ ਸਥਿਤ ਸੋਲਨ ਦੇ ਸਨਾਵਰ ਸਕੂਲ ''ਚ ਹੋਈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਐੱਮ. ਏ. ਇਕਨਾਮਿਕਸ ਦੀ ਡਿਗਰੀ ਲਈ। ਉਨ੍ਹਾਂ ਦੇ ਰਾਜਨੀਤਕ ਕਰੀਅਰ ''ਤੇ ਨਜ਼ਰ ਮਾਰੀਏ ਤਾਂ ਉਹ 11ਵੀਂ ਤੇ 12ਵੀਂ ਲੋਕ ਸਭਾ ਦੌਰਾਨ ਸੰਸਦ ਮੈਂਬਰ ਰਹੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਵਾਜਪਾਈ ਸਰਕਾਰ ਦੌਰਾਨ ਕੇਂਦਰੀ ਰਾਜ ਮੰਤਰੀ ਵੀ ਰਹੇ ਅਤੇ 2001 ਤੋਂ 2004 ਤੱਕ ਰਾਜ ਸਭਾ ਦੇ ਸੰਸਦ ਮੈਂਬਰ ਵਜੋਂ ਵੀ ਸੇਵਾਵਾਂ ਦਿੱਤੀਆਂ। ਜਨਵਰੀ 2008 ''ਚ ਅਕਾਲੀ ਦਲ ਦੇ ਮੁਖੀ ਬਣੇ। 2017 ਦੀਆਂ ਵਿਧਾਨ ਸਭਾ ਚੋਣਾਂ ''ਚ ਸੁਖਬੀਰ ਸਿੰਘ ਬਾਦਲ ਸਰਗਰਮ ਭੂਮਿਕਾ ਨਿਭਾ ਰਹੇ ਹਨ ਤੇ ਅਕਾਲੀ ਦਲ ਦੀ ਜਿੱਤ ਦੇ ਨਾਲ ਉਨ੍ਹਾਂ ਨੂੰ ਸੰਭਾਵੀ ਮੁੱਖ ਮੰਤਰੀ ਦੇ ਰੂਪ ''ਚ ਵੀ ਦੇਖਿਆ ਜਾ ਰਿਹਾ ਹੈ।

Babita Marhas

News Editor

Related News