ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਪਰਨੀਤ ਕੌਰ

Friday, April 21, 2017 2:35 PM
ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਪਰਨੀਤ ਕੌਰ

ਪਟਿਆਲਾ— ਜ਼ਿਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਜਨਰਲ ਸਕੱਤਰ ਅਸ਼ੋਕ ਕੁਮਾਰ ਖੰਨਾ ਅਤੇ ਕੁਝ ਹੋਰ ਕਾਂਗਰਸੀ ਨੇਤਾਵਾਂ ਨੇ ਪਰਨੀਤ ਕੌਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦਾ ਆਧੁਨਿਕ ਸਬਜ਼ੀ ਮੰਡੀ ''ਚ ਪਹੁੰਚਣ ''ਤੇ ਸਵਾਗਤ ਕੀਤਾ। ਇਸ ਮੌਕੇ ''ਤੇ ਪਰਨੀਤ ਕੌਰ ਨੇ ਕਿਹਾ ਕਿ ਇਹ ਸਬਜ਼ੀ ਮੰਡੀ ਕਾਂਗਰਸ ਪਾਰਟੀ ਦੀ ਦੇਣ ਹੈ। ਕਾਂਗਰਸ ਦੀ ਪਿਛਲੀ ਸਰਕਾਰ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੰਡੀ ਲਈ ਜਗ੍ਹਾ ਨੂੰ ਰਾਖਵੀਂ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ''ਚ ਆੜਤੀਆਂ ਅਤੇ ਮਜ਼ਦੂਰਾਂ ਨੂੰ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ-ਸਮੇਂ ''ਤੇ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ''ਤੇ ਹੱਲ ਕੀਤਾ ਜਾਵੇਗਾ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!