ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 1 ਕਾਬੂ

Friday, April 21, 2017 6:56 AM
ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 1 ਕਾਬੂ

ਖਾਲੜਾ/ ਭਿੱਖੀਵਿੰਡ, (ਭਾਟੀਆ)— ਖਾਲੜਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ''ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਅਨੋਖ ਸਿੰਘ ਨੇ ਦੱਸਿਆ ਕਿ ਟੀ-ਪੁਆਇੰਟ ਨਾਰਲੀ ਮੋੜ ''ਤੇ ਏ. ਐੱਸ. ਆਈ. ਭਗਵੰਤ ਸਿੰਘ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਮੁਖਬਰ ਦੀ ਇਤਲਾਹ ''ਤੇ ਇਕ ਵਿਅਕਤੀ ਜੋ ਅਮੀਸ਼ਾਹ ਵਿਖੇ ਕਰਿਆਨੇ ਦੀ ਦੁਕਾਨ ''ਤੇ ਨਸ਼ੇ ਦੀਆਂ ਗੋਲੀਆਂ ਵੇਚਦਾ ਹੈ, ਨੂੰ ਏ. ਐੱਸ. ਆਈ. ਭਗਵੰਤ ਸਿੰਘ ਸਮੇਤ ਪੁਲਸ ਪਾਰਟੀ ਨੇ ਪਿੰਡ ਅਮੀਸ਼ਾਹ ਵਿਖੇ ਉਸ ਦੀ ਦੁਕਾਨ ''ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 875 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੁਖੀ ਨੇ ਦੋਸ਼ੀ ਦਿਲਬਾਗ ਸਿੰਘ ਬਾਗਾ ਪੁੱਤਰ ਸਵਰਨ ਸਿੰਘ ਵਾਸੀ ਅਮੀਸ਼ਾਹ ਦੇ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁਨਸ਼ੀ ਹਰਪਾਲ ਸਿੰਘ, ਮੁਨਸ਼ੀ ਬੂਟਾ ਸਿੰਘ ਆਦਿ ਹਾਜ਼ਰ ਸਨ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!