ਟਰੱਕ ਹੇਠਾਂ ਆਉਣ ਨਾਲ 1 ਦੀ ਮੌਤ

08/15/2017 2:09:02 AM

ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ, ਜਗਸੀਰ)- ਨਿਹਾਲ ਸਿੰਘ ਵਾਲਾ ਵਿਖੇ ਟਰੱਕ ਹੇਠਾਂ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਜਾਗੀਰ ਸਿੰਘ ਨਿਵਾਸੀ ਰੌਂਤਾ, ਜੋ ਕਿ ਟਰੈਕਟਰ ਮਕੈਨਿਕ ਹੈ, ਜਿਸ ਦੀ ਨਿਹਾਲ ਸਿੰਘ ਵਾਲਾ ਵਿਖੇ ਵਰਕਸ਼ਾਪ ਹੈ। ਅੱਜ ਉਹ ਸ਼ਾਮ ਸਾਢੇ 7 ਵਜੇ ਮੋਟਰਸਾਈਕਲ 'ਤੇ ਆਪਣੇ ਪਿੰਡ ਰੌਂਤਾ ਨੂੰ ਜਾ ਰਿਹਾ ਸੀ ਕਿ ਇਕ ਆਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਦੇ ਅੱਗੇ ਆਉਣ ਕਾਰਨ ਉਹ ਸੜਕ 'ਤੇ ਡਿੱਗ ਗਿਆ ਅਤੇ ਇਸ ਦੌਰਾਨ ਪਿੱਛਿਓਂ ਆ ਰਿਹਾ ਟਰੱਕ ਉਸ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਵੱਡੀ ਗਿਣਤੀ 'ਚ ਲੋਕ ਘਟਨਾ ਸਥਾਨ 'ਤੇ ਇਕੱਠੇ ਹੋ ਗਏ, ਜਦਕਿ ਟਰੱਕ ਚਾਲਕ ਮੌਕੇ ਤੋਂ ਟਰੱਕ ਛੱਡ ਕੇ ਫਰਾਰ ਹੋ ਗਿਆ। ਸਹਾਇਕ ਥਾਣੇਦਾਰ ਨਿਰਮਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। 


Related News