ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ

06/27/2017 3:03:44 AM

ਈਸੜੂ(ਬੈਨੀਪਾਲ,ਸੁਨੀਲ)-ਅੱਜ ਸਵੇਰੇ 5 ਵਜੇ ਦੇ ਕਰੀਬ ਇਕ ਨੌਜਵਾਨ ਦੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਗਜੀਵਨ ਰਾਮ ਨੇ ਦੱਸਿਆ ਕਿ 27 ਸਾਲਾ ਦਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਲਸੋਈ ਜੋ ਕਿ ਸਿਟੀ ਸੈਂਟਰ ਖੰਨਾ ਵਿਖੇ ਸਕਿਓਰਟੀ ਗਾਰਡ ਦਾ ਕੰਮ ਕਰਦਾ ਸੀ, ਆਪਣੀ ਡਿਊਟੀ ਖਤਮ ਕਰਕੇ ਮੋਟਰਸਾਈਕਲ 'ਤੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਈਸੜੂ ਬੱਸ ਸਟੈਂਡ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਆਸ ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲ ਰਹੀ ਹੈ ਤਾਂ ਜੋ ਕਿਸੇ ਕਿਸਮ ਦਾ ਕੋਈ ਸੁਰਾਗ ਮਿਲ ਸਕੇ।


Related News