30 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਕਾਬੂ

10/18/2017 12:19:45 AM

ਹਾਜੀਪੁਰ,   (ਜੋਸ਼ੀ)-  ਐੱਸ. ਐੱਸ. ਪੀ. ਹੁਸ਼ਿਆਰਪੁਰ ਜੇ. ਏਲੀਚੇਲਿਅਨ ਤੇ ਡੀ. ਐੱਸ. ਪੀ. ਮੁਕੇਰੀਆਂ ਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਾਜੀਪੁਰ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਨਾਮਦੇਵ ਨੇ ਆਪਣੀ ਪੁਲਸ ਪਾਰਟੀ ਨਾਲ ਪਿੰਡ ਗੇਰਾ ਕੋਲ ਗੌਰਵ ਸੋਨੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਪਿੰਡ ਰਕੜੀ ਨੂੰ 30 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਉਸ ਖਿਲਾਫ਼ ਹਾਜੀਪੁਰ ਪੁਲਸ ਥਾਣੇ 'ਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22-61-85 ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News