ਮੈਡੀਕਲ ਸਟੋਰ ''ਚ ਚੋਰੀ ਦੀ ਕੋਸ਼ਿਸ਼ ਕਰਨ ਵਾਲਿਆਂ ''ਚੋਂ 1 ਕਾਬੂ

09/22/2017 6:11:47 AM

ਨਵਾਂਸ਼ਹਿਰ, (ਮਨੋਰੰਜਨ)- ਪਿਛਲੇ ਦਿਨੀਂ ਪਿੰਡ ਲੰਗੜੋਆ ਵਿਚ ਇਕ ਮੈਡੀਕਲ ਸਟੋਰ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਦੌਰਾਨ ਆਪਣੀ ਕਾਰ ਛੱਡ ਕੇ ਭੱਜੇ ਤਿੰਨ ਮੁਲਜ਼ਮਾਂ 'ਚੋਂ ਇਕ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ, ਜੋ ਇਸ ਸਮੇਂ ਪੀ.ਜੀ.ਆਈ. ਵਿਚ ਇਲਾਜ ਅਧੀਨ ਹੈ।
ਐੱਸ.ਐੱਚ.ਓ. ਗੁਰਮੁੱਖ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਰਾਤ ਨੂੰ ਲੰਗੜੋਆ ਦੇ ਦੋਆਬਾ ਮੈਡੀਕਲ ਸਟੋਰ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਤਿੰਨੇ ਆਪਣੀ ਸਵਿਫਟ ਡਿਜ਼ਾਇਰ ਕਾਰ ਛੱਡ ਕੇ ਫਰਾਰ ਹੋ ਗਏ। ਪੁਲਸ ਨੇ ਕਾਰ ਕਬਜ਼ੇ ਵਿਚ ਲੈ ਕੇ ਤਫਤੀਸ਼ ਸ਼ੁਰੂ ਕੀਤੀ। ਇਸ ਦੌਰਾਨ ਪੁਲਸ ਨੇ ਕਬਜ਼ੇ 'ਚ ਲਈ ਕਾਰ ਦੇ ਮਾਲਕ ਕਥਿਤ ਦੋਸ਼ੀ ਰਣਜੀਤ ਸਿੰਘ ਨੂੰ ਕਾਬੂ ਕਰ ਲਿਆ, ਜੋ ਇਸ ਸਮੇਂ ਪੀ.ਜੀ.ਆਈ. ਚੰਡੀਗੜ੍ਹ 'ਚ ਇਲਾਜ ਅਧੀਨ ਹੈ, ਜਦੋਂਕਿ ਦੋ ਹੋਰ ਕਥਿਤ ਦੋਸ਼ੀਆਂ ਸੁਖਬਾਗ ਸਿੰਘ ਤੇ ਸੁਖਜੀਤ ਸਿੰਘ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।


Related News