120 ਲੀਟਰ ਨਾਜਾਇਜ਼ ਸ਼ਰਾਬ ਸਮੇਤ 1 ਗ੍ਰਿਫ਼ਤਾਰ

10/19/2017 2:10:56 PM


ਬਠਿੰਡਾ (ਸੁਖਵਿੰਦਰ) - ਕੈਨਾਲ ਕਾਲੋਨੀ ਪੁਲਸ ਨੇ ਇਕ ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਵੱਲੋਂ ਸੂਚਨਾ ਦੇ ਆਧਾਰ 'ਤੇ ਪਿੰਡ ਦੇਸੂ ਮਲਕਾਣਾ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਕਾਰ ਨੂੰ ਰੋਕਿਆ ਗਿਆ। ਕਾਰ ਦੀ ਤਲਾਸ਼ੀ ਦੌਰਾਨ ਪੁਲਸ ਨੇ 120 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਕਾਰ ਚਾਲਕ ਗੁਰਲਾਲ ਸਿੰਘ ਵਾਸੀ ਦੇਸੂ ਮਲਕਾਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News