15 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 1 ਸਮੱਗਲਰ ਕਾਬੂ, 2 ਫਰਾਰ

10/19/2017 1:36:48 AM

ਮੋਗਾ,   (ਆਜ਼ਾਦ)-  ਸ਼ਰਾਬ ਸਮੱਗਲਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਸਪੈਸ਼ਲ ਸੈੱਲ ਮੋਗਾ ਵੱਲੋਂ ਇਕ ਸ਼ਰਾਬ ਸਮੱਗਲਰ ਨੂੰ ਕਾਬੂ ਕਰ ਕੇ ਉਸ ਕੋਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ 2 ਭੱਜਣ 'ਚ ਸਫਲ ਹੋ ਗਏ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਹੌਲਦਾਰ ਅਸ਼ੋਕ ਕੁਮਾਰ ਪੁਲਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰਦੇ ਹੋਏ ਮੰਡੀਰਾ ਵਾਲਾ ਤੋਂ ਜੈ ਸਿੰਘ ਵਾਲਾ ਵੱਲ ਜਾ ਰਹੇ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਰਾਜੇਆਣਾ ਨਿਵਾਸੀ ਕੁਲਦੀਪ ਸਿੰਘ ਉਰਫ ਸੋਨੂੰ, ਰਣਜੀਤ ਸਿੰਘ ਅਤੇ ਬਲਵੰਤ ਸਿੰਘ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ, ਜਿਸ 'ਤੇ ਪੁਲਸ ਪਾਰਟੀ ਨੇ ਦੱਸੀ ਜਗ੍ਹਾ 'ਤੇ ਛਾਪਾਮਾਰੀ ਕਰ ਕੇ ਕੁਲਦੀਪ ਸਿੰਘ ਉਰਫ ਸੋਨੂੰ ਨੂੰ ਕਾਬੂ ਕਰ ਲਿਆ, ਜਦਕਿ ਉਸ ਦੇ 2 ਸਾਥੀ ਭੱਜਣ 'ਚ ਸਫਲ ਹੋ ਗਏ। 
ਇਸ ਦੌਰਾਨ ਪੁਲਸ ਪਾਰਟੀ ਨੇ ਉੱਥੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਸ ਸਬੰਧੀ ਥਾਣਾ ਬਾਘਾਪੁਰਾਣਾ ਵਿਖੇ ਉਕਤ ਤਿੰਨਾਂ ਸ਼ਰਾਬ ਸਮੱਗਲਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਭਗੌੜੇ ਸਮੱਗਲਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
 


Related News