ਨਸ਼ੀਲੇ ਪਦਾਰਥਾਂ ਸਣੇ 2 ਗ੍ਰਿਫਤਾਰ

12/10/2017 7:17:22 AM

ਤਰਨਤਾਰਨ,  (ਰਾਜੂ)-  ਜ਼ਿਲਾ ਤਰਨਤਾਰਨ ਦੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਇਲਾਕਿਆਂ 'ਚ ਛਾਪੇਮਾਰੀ ਕਰ ਕੇ 2 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਮਨਮੋਹਨ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ 'ਤੇ ਬੀਬੀ ਅਮਰੋ ਗੇਟ ਖਡੂਰ ਸਾਹਿਬ ਜਾ ਰਹੇ ਸੀ ਕਿ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੱਤੀ ਬਸੀ ਖਡੂਰ ਸਾਹਿਬ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਧਰ, ਥਾਣਾ ਵਲਟੋਹਾ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਅਲਗੋ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਤੇ 382 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਖਿਲਾਫ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


Related News