3080 ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

10/17/2017 7:08:01 AM

ਤਰਨਤਾਰਨ,   (ਰਾਜੂ)-  ਪੁਲਸ ਨੇ ਵੱਖ-ਵੱਖ ਖੇਤਰਾਂ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਪਰਮਜੀਤ ਸਿੰਘ ਸਮੇਤ ਪੁਲਸ ਪਾਰਟੀ ਨਾਰਕੋਟਿਕ ਸੈੱਲ ਤਰਨਤਾਰਨ ਗਸ਼ਤ ਦੇ ਸਬੰਧ 'ਚ ਪਿੰਡ ਨੌਰੰਗਾਬਾਦ, ਫਤਿਆਬਾਦ, ਸ੍ਰੀ ਗੋਇੰਦਵਾਲ ਸਾਹਿਬ ਨੂੰ ਆ ਰਹੇ ਸਨ ਤਾਂ ਜਦ ਉਹ ਬੱਸ ਅੱਡਾ ਗੋਇੰਦਵਾਲ ਸਾਹਿਬ ਪਹੁੰਚੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਨਾਂ-ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਂ ਉਂਕਾਰ ਸਿੰਘ ਉਰਫ ਰਾਜੂ ਪੁੱਤਰ ਗੁਰਦੀਪ ਸਿੰਘ ਵਾਸੀ ਭੋਲ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਤੋਂ 480 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। 
ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਸ ਵਲੋਂ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ 'ਚੋਂ 2600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News