ਹੈਰੋਇਨ ਸਮੇਤ 2 ਕਾਬੂ

Friday, April 21, 2017 7:03 AM
ਹੈਰੋਇਨ ਸਮੇਤ 2 ਕਾਬੂ

ਤਰਨਤਾਰਨ/ਵਲਟੋਹਾ, (ਰਾਜੂ, ਗੁਰਮੀਤ)— ਥਾਣਾ ਵਲਟੋਹਾ ਦੀ ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ''ਤੇ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਤੇ ਗੁਰਬੀਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਲਾਖਣਾ ਵਜੋਂ ਹੋਈ। ਤਲਾਸ਼ੀ ਲੈਣ ''ਤੇ ਉਕਤ ਵਿਅਕਤੀਆਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!