ਹੈਰੋਇਨ ਸਮੇਤ 2 ਕਾਬੂ

06/25/2017 2:05:19 AM

ਬਟਾਲਾ, (ਬੇਰੀ)-  ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।  ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੇ ਬੈਂਕ ਕਾਲੋਨੀ ਨੇੜੇ ਚੈਕਿੰਗ ਲਈ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਨੌਜਵਾਨ ਦੀ ਪਛਾਣ ਬਿਕਰਮਜੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਾਜੀਕੋਟ ਥਾਣਾ ਕੱਥੂਨੰਗਲ ਵਜੋਂ ਹੋਈ ਹੈ।ਇਸੇ ਤਰ੍ਹਾਂ ਥਾਣਾ ਸਿਟੀ ਦੀ ਪੁਲਸ ਵੱਲੋਂ ਐੱਸ. ਆਈ. ਪ੍ਰੀਤੀ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਉਨ੍ਹਾਂ ਨੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਵਿਖੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ  ਕੀਤੇ ਵਿਅਕਤੀ ਦੀ ਪਛਾਣ ਬਿਕਰਮਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਲੇਬਰ ਕਾਲੋਨੀ ਬਟਾਲਾ ਵਜੋਂ ਹੋਈ ਹੈ। 


Related News