ਨਾਜਾਇਜ਼ ਸ਼ਰਾਬ ਸਣੇ 2 ਅੜਿੱਕੇ

06/26/2017 7:37:54 AM

ਖੰਨਾ, (ਸੁਨੀਲ)- ਅੱਜ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਦੋ ਕਥਿਤ ਦੋਸ਼ੀਆਂ ਤੋਂ 300 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ ਸਟਾਫ ਦੇ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਨਾਕਾਬੰਦੀ ਦੇ ਦੌਰਾਨ ਸਥਾਨਕ ਮਿਲਟਰੀ ਗਰਾਊਂਡ ਨਜ਼ਦੀਕ ਮੌਜੂਦ ਸੀ ਤਾਂ ਪੁਲਸ ਪਾਰਟੀ ਨੂੰ 2 ਵਿਅਕਤੀ ਰੇਹੜੀ 'ਤੇ ਕੁਝ ਸਾਮਾਨ ਰੱਖੀ ਆਉਂਦੇ ਵਿਖਾਈ ਦਿੱਤੇ। ਪੁਲਸ ਨੇ ਜਦੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕਦੇ ਹੋਏ ਰੇਹੜੀ 'ਚ ਪਏ ਸਾਮਾਨ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੀ ਰੇਹੜੀ 'ਚੋਂ 25 ਪੇਟੀਆਂ ਕੁਲ 300 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਦੀਆਂ ਬਰਾਮਦ ਕਰਕੇ ਕਥਿਤ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਕਥਿਤ ਦੋਸ਼ੀਆਂ ਦੀ ਪਛਾਣ ਹਰੀਸ਼ ਕੁਮਾਰ ਪੁੱਤਰ ਚੰਦ ਰਾਮ ਅਤੇ ਵਿੱਕੀ ਪੁੱਤਰ ਸੁਰਜੀਤ ਸਿੰਘ ਦੋਵੇਂ ਵਾਸੀ ਬੈਕ ਸਾਈਡ ਮੀਟ ਮਾਰਕੀਟ ਖੰਨਾ ਵਜੋਂ ਹੋਈ। ਦੋਵੇਂ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News