ਚੋਰੀ ਦੇ ਮੋਟਰਸਾਈਕਲ ਸਣੇ 2 ਅੜਿੱਕੇ

08/17/2017 6:56:55 AM

ਭਿੱਖੀਵਿੰਡ/ਖਾਲੜਾ,   (ਸੁਖਚੈਨ/ਅਮਨ)-  ਭਿੱਖੀਵਿੰਡ ਪੁਲਸ ਨੇ ਮੋਟਰਸਾਈਕਲ ਚੋਰ 3 ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ 2 ਨੂੰ ਮੌਕੇ 'ਤੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇਕ ਵਿਅਕਤੀ ਭੱਜਣ 'ਚ ਕਾਮਯਾਬ ਹੋ ਗਿਆ ਹੈ।
ਥਾਣਾ ਭਿੱਖੀਵਿੰਡ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਚੌਕੀ ਕੱਚਾ-ਪੱਕਾ ਦੇ ਇੰਚਾਰਜ ਪ੍ਰਭਜੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੱਚਾ-ਪੱਕਾ ਵਿਖੇ ਕੀਤੀ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ 'ਤੇ ਆ ਰਹੇ 3 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਪਾਰਟੀ ਨੇ ਤਿੰਨਾਂ 'ਚੋਂ 2 ਨੂੰ ਮੌਕੇ 'ਤੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੋਟਰਸਾਈਕਲ ਚੋਰੀ ਦਾ ਨਿਕਲਿਆ।  
ਫੜੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਪੁੱਤਰ ਸੂਰਤਾ ਸਿੰਘ, ਰੋਸ਼ਨ ਸਿੰਘ ਸਿੰਘ ਪੁੱਤਰ ਸੇਮ ਸਿੰਘ ਵਾਸੀ ਚੂਸਲੇਵੜ, ਜਦਕਿ ਭੱਜਣ ਵਾਲੇ ਵਿਅਕਤੀ ਦੀ ਪਛਾਣ ਸ਼ਰਨਜੀਤ ਸਿੰਘ ਵਜੋਂ ਹੋਈ ਹੈ।  


Related News