2 ਦੁਕਾਨਾਂ ਤੋਂ ਮਿਲਿਆ ਡੇਂਗੂ ਦਾ ਲਾਰਵਾ

08/19/2017 12:07:40 AM

ਨਵਾਂਸ਼ਹਿਰ, (ਤ੍ਰਿਪਾਠੀ)- ਸਿਹਤ ਵਿਭਾਗ ਦੀ ਟੀਮ ਨੂੰ ਅੱਜ ਨਵਾਂਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਕੀਤੀ ਗਈ ਅਚਾਨਕ ਜਾਂਚ ਦੌਰਾਨ 2 ਦੁਕਾਨਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ। ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਨੂੰ ਆਸ-ਪਾਸ ਦੀ ਸਫ਼ਾਈ ਰੱਖਣ ਦੀ ਸਖ਼ਤ ਚਿਤਾਵਨੀ ਦਿੱਤੀ। ਡਾ. ਜਗਦੀਪ ਸਿੰਘ ਦੀ ਅਗਵਾਈ 'ਚ ਅੱਜ ਵਿਭਾਗ ਦੀ ਟੀਮ ਨੇ ਬੰਗਾ ਰੋਡ 'ਤੇ 2 ਦੁਕਾਨਾਂ 'ਤੇ ਰੱਖੇ ਪੁਰਾਣੇ ਟਾਇਰਾਂ 'ਚੋਂ ਮਿਲੇ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ। ਡਾ. ਜਗਦੀਪ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਰ-ਵਾਰ ਕੀਤੀਆਂ ਗਈਆਂ ਹਦਾਇਤਾਂ ਦੇ ਬਾਵਜੂਦ ਅਣਗਹਿਲੀ ਕੀਤੀ ਜਾ ਰਹੀ ਹੈ, ਜਿਸ ਕਾਰਨ ਖਤਰਨਾਕ ਬੀਮਾਰੀਆਂ ਫੈਲਣ ਦਾ ਖ਼ਤਰਾ ਰਹਿੰਦਾ ਹੈ। ਇਸ ਮੌਕੇ ਸ਼ਲਿੰਦਰ ਸਿੰਘ ਹੈਲਥ ਇੰਸਪੈਕਟਰ, ਜਸਪ੍ਰੀਤ ਸਿੰਘ ਤੇ ਹਰਜਿੰਦਰ ਸਿੰਘ ਹਾਜ਼ਰ ਸਨ।


Related News