ਦਾਜ ਲਈ ਪ੍ਰੇਸ਼ਾਨ ਕਰਨ ''ਤੇ 2 ਨਾਮਜ਼ਦ

Friday, April 21, 2017 12:43 PM
ਦਾਜ ਲਈ ਪ੍ਰੇਸ਼ਾਨ ਕਰਨ ''ਤੇ 2 ਨਾਮਜ਼ਦ

ਬਠਿੰਡਾ (ਸੁਖਵਿੰਦਰ)— ਮਹਿਲਾ ਥਾਣਾ ਪੁਲਸ ਨੇ ਵਿਆਹੁਤਾ ਨੂੰ ਦਾਜ ਲਈ ਪ੍ਰੇਸ਼ਾਨ ਕਰਨ ''ਤੇ ਪਤੀ ਸਣੇ 2 ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅਬਲੂ ਵਾਸੀ ਵਿਆਹੁਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ''ਚ ਦੱਸਿਆ ਕਿ ਉਸ ਦਾ ਵਿਆਹ ਲਖਵੀਰ ਸਿੰਘ ਵਾਸੀ ਲਾਲਬਾਈ ਨਾਲ ਹੋਇਆ ਸੀ। ਵਿਆਹ ਦੌਰਾਨ ਉਸ ਦੇ ਪਰਿਵਾਰ ਵੱਲੋਂ ਆਪਣੀ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ ਗਿਆ ਪਰ ਉਸ ਦਾ ਪਤੀ ਅਤੇ ਸਹੁਰਾ ਗੁਰਾ ਸਿੰਘ ਹੋਰ ਦਾਜ ਲਿਆਉਣ ਲਈ ਪ੍ਰੇਸ਼ਾਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਉਸ ਦਾ ਇਸਤਰੀ ਧਨ ਵੀ ਖੁਰਦ-ਬੁਰਦ ਕਰ ਦਿੱਤਾ। ਪੁਲਸ ਨੇ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ ''ਤੇ ਪਤੀ ਲਖਵੀਰ ਸਿੰਘ ਅਤੇ ਸਹੁਰੇ ਗੁਰਾ ਸਿੰਘ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!