ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

10/19/2017 7:07:05 AM

ਖੇਮਕਰਨ,   (ਗੁਰਮੇਲ, ਅਵਤਾਰ)-  ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਡੀ. ਐੱਸ. ਪੀ. ਭਿੱਖੀਵਿੰਡ ਸੁਲੱਖਣ ਸਿੰਘ ਮਾਨ ਦੇ ਦਿਸ਼ਾ-ਨਿਰੇਦਸ਼ਾਂ ਅਨੁਸਾਰ ਥਾਣਾ ਖੇਮਕਰਨ ਦੇ ਮੁਖੀ ਮਨਜਿੰਦਰ ਸਿੰਘ ਵੱਲੋਂ ਭੈੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਏ. ਐੱਸ. ਆਈ. ਨਰਿੰਦਰ ਸਿੰਘ ਦੀ ਅਗਵਾਈ ਹੇਠ ਕਿਸੇ ਮੁਖਬਰ ਦੀ ਇਤਲਾਹ 'ਤੇ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਪੁਲ ਸੂਆ ਲਿੰਕ ਰੋਡ ਭੂਰਾ ਕੋਹਨਾ ਤੋਂ ਹਰਪਾਲ ਸਿੰਘ ਭਾਲਾ ਪੁੱਤਰ ਅਰਜਨ ਸਿੰਘ ਵਾਸੀ ਆਸਲ ਉਤਾੜ ਤੇ ਸਤਨਾਮ ਸਿੰਘ ਸੱਤਾ ਪੁੱਤਰ ਨਿਸ਼ਾਨ ਸਿੰਘ ਵਾਸੀ ਭੂਰਾ ਕੋਹਨਾ ਤੋਂ ਮੌਕੇ 'ਤੇ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ ਦੀ ਪੁੱਛਗਿੱਛ ਦੌਰਾਨ ਵੱਖ-ਵੱਖ ਕੰਪਨੀਆਂ ਦੇ 8 ਮੋਟਰਸਾਈਕਲ ਹੋਰ ਬਰਾਮਦ ਹੋਏ। ਇਨ੍ਹਾਂ ਦੋਸ਼ੀਆਂ ਵਿਰੁੱਧ ਥਾਣਾ ਖੇਮਕਰਨ ਵਿਖੇ ਮੁਕੱਦਮਾ ਨੰ. 67, 379, 411, ਆਈ. ਪੀ. ਸੀ. ਤਹਿਤ ਪਰਚਾ ਦਰਜ ਕਰ ਲਿਆ ਹੈ। ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਹਾਸਲ ਕਰ ਕੇ ਜਲਦ ਹੋਰ ਖੁਲਾਸੇ ਵੀ ਕੀਤੇ ਜਾਣਗੇ।


Related News