ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 3 ਗ੍ਰਿਫਤਾਰ

Friday, April 21, 2017 7:09 AM
ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 3 ਗ੍ਰਿਫਤਾਰ

ਤਰਨਤਾਰਨ, (ਵਾਲੀਆ)— ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ''ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀਆਂ ਖਿਲਾਫ ਸੰਬੰਧਿਤ ਥਾਣਿਆਂ ''ਚ ਮਾਮਲੇ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਰੁਪਿੰਦਰ ਕੁਮਾਰ ਭਾਰਦਵਾਜ ਪੀ. ਪੀ. ਐੱਸ/ਐੱਸ. ਪੀ. (ਇਨਵੈਸਟੀਗੇਸ਼ਨ) ਤੇ ਅਮਨਦੀਪ ਕੌਰ ਪੀ. ਪੀ. ਐੱਸ/ਡੀ. ਐੱਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਇੰਚਾਰਜ ਸੀ. ਆਈ. ਏ. ਸਟਾਫ ਤਰਨਤਾਰਨ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੋੜ ਰੱਖ ਭੁਸੇ ਪੱਕੀ ਸੜਕ ਤੋਂ ਸ਼ੱਕ ਦੇ ਆਧਾਰ ''ਤੇ ਇਕ ਵਿਅਕਤੀ ਤੋਂ ਪੁੱਛਗਿੱਛ ਕੀਤੀ, ਜਿਸ ਨੇ ਆਪਣਾ ਨਾਂ ਸੁਨੀਲ ਸਰੋਜ ਪੁੱਤਰ ਦੇਵੀ ਪ੍ਰਸਾਦ ਕੌਮ ਖਤਰੀ ਵਾਸੀ ਅੰਮ੍ਰਿਤਸਰ ਥਾਣਾ ਕੋਤਵਾਲੀ ਦੱਸਿਆ। ਤਲਾਸ਼ੀ ਦੌਰਾਨ ਉਸ ਕੀ ਜੇਬ ''ਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਏ. ਐੱਸ. ਆਈ. ਸੁਖਦੇਵ ਸਿੰਘ ਸੀ. ਆਈ. ਏ. ਸਟਾਫ ਤਰਨਤਾਰਨ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਦੋਸ਼ੀ ਜਗਨਦੀਪ ਸਿੰਘ ਉਰਫ ਜੱਗਾ ਪੁੱਤਰ ਸੁੱਖਾ ਸਿੰਘ ਕੌਮ ਜੱਟ ਵਾਸੀ ਧੁੰਨ ਢਾਏ ਵਾਲਾ ਥਾਣਾ ਚੋਹਲਾ ਸਾਹਿਬ ਨੂੰ ਕਾਬੂ ਕਰ ਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਏ. ਐੱਸ. ਆਈ. ਸੁਰਜੀਤ ਸਿੰਘ ਸੀ. ਆਈ. ਏ. ਸਟਾਫ ਤਰਨਤਾਰਨ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਮੁਸੱਮੀ ਫੱਤੂ ਰਾਮ ਪੁੱਤਰ ਖੁਸ਼ੀ ਰਾਮ ਕੌਮ ਮਜ਼੍ਹਬੀ ਵਾਸੀ ਮੁਹੱਲਾ ਟਾਂਕਕੁਸ਼ਤਰੀ ਨੂਰਦੀ ਅੱਡਾ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 40 ਬੋਤਲਾਂ ਨਾਜਾਇਜ਼ ਸਰਾਬ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!