ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਗ੍ਰਿਫਤਾਰ

11/19/2017 7:48:54 AM

ਤਰਨਤਾਰਨ,   (ਰਾਜੂ)-  ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
 ਪ੍ਰਾਪਤ ਜਾਣਕਾਰੀ ਅਨੁਸਾਰ ਮਾਣੋਚਾਹਲ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਬੀਲ ਸਿੰਘ ਨੇ ਕਿਸੇ ਮੁਖਬਰ ਖਾਸ ਦੀ ਇਤਲਾਹ 'ਤੇ ਭਗਵੰਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਬੇਗੇਪੁਰ ਅਤੇ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਸਤਨਾਮ ਸਿੰਘ ਵਾਸੀ ਬੇਗੇਪੁਰ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਸੁਖਵਿੰਦਰ ਸਿੰਘ ਉਰਫ ਫੈਮੀ ਪੁੱਤਰ ਬਲਦੇਵ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। 
ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News