3 ਲੋਕਾਂ ਨੂੰ ਨਾਜਾਇਜ਼ ਸ਼ਰਾਬ ਸਣੇ ਕੀਤਾ ਕਾਬੂ

08/18/2017 4:45:52 AM

ਤਲਵੰਡੀ ਸਾਬੋ,   (ਮੁਨੀਸ਼)-  ਪੰਜਾਬ ਪੁਲਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ 2 ਦੀ ਪੁਲਸ ਨੇ ਪਿੰਡ ਭਾਗੀਵਾਂਦਰ ਤੋਂ ਇਕ ਗੱਡੀ ਸਣੇ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਭਾਗੀਵਾਂਦਰ ਨੇੜੇ ਨਹਿਰ 'ਤੇ ਨਾਕਾ ਲਾਇਆ ਹੋਇਆ ਸੀ ਕਿ ਇਸ ਦੌਰਾਨ ਤਲਵੰਡੀ ਸਾਬੋ ਤੋਂ ਆ ਰਹੀ ਇਕ ਸਕਾਰਪੀਓ ਗੱਡੀ ਪੀ.ਬੀ. 10 ਬੀ. ਡੀ. 0050 ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ 'ਚੋਂ 18 ਪੇਟੀਆਂ ਸ਼ਰਾਬ ਸ਼ਹਿਨਾਈ ਅਤੇ 12 ਪੇਟੀਆਂ ਸ਼ਰਾਬ ਸ਼ਾਹੀ ਬਰਾਮਦ ਕੀਤੀ ਗਈ। ਪੁਲਸ ਨੇ ਗੱਡੀ ਤੇ ਸ਼ਰਾਬ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਕਥਿਤ ਮੁਲਜ਼ਮ ਛਿੰਦਾ ਸਿੰਘ ਅਤੇ ਜਗਦੀਪ ਸਿੰਘ ਵਾਸੀ ਫੁੱਲੋਖਾਰੀ ਅਤੇ ਜਗਰੂਪ ਸਿੰਘ ਵਾਸੀ ਤਲਵੰਡੀ ਸਾਬੋ ਨੂੰ ਗ੍ਰਿਫਤਾਰ ਕਰ ਲਿਆ ਹੈ। ਤਿੰਨਾਂ ਕਥਿਤ ਮੁਲਜ਼ਮਾਂ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News