ਨਸ਼ੀਲੇ ਪਦਾਰਥਾਂ ਸਮੇਤ 4 ਗ੍ਰਿਫਤਾਰ

12/12/2017 7:18:45 AM

ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਦੇ ਅਧੀਨ ਆਉਂਦੇ ਖੇਤਰਾਂ ਵਿਚ ਛਾਪੇਮਾਰੀ ਕਰ ਕੇ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ ਵਿਚ ਅੱਡਾ ਕੱਕਾ ਕੰਡਿਆਲਾ ਮੌਜੂਦ ਸੀ ਕਿ ਹਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗਲੀ ਸਟਾਫ ਵਾਲੀ ਮੁਹੱਲਾ ਨਾਨਕਸਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲੈਣ 'ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਸੁਖਰਾਜ ਸਿੰਘ ਮੁੱਖ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਸਣੇ ਪੁਲਸ ਪਾਰਟੀ ਦੇ ਮਨਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਰਾਣੀਵਲਾਹ ਨੂੰ ਪਿੰਡ ਰਾਣੀਵਲਾਹ ਤਂੋ ਕਾਬੂ ਕਰ ਕੇ ਉਸ ਤੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਕ ਹੋਰ ਮਾਮਲੇ 'ਚ ਥਾਣਾ ਵਲਟੋਹਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਸਣੇ ਪੁਲਸ ਪਾਰਟੀ ਦੇ ਗਸ਼ਤ ਦੌਰਾਨ ਪੱਟੀ, ਘਰਿਆਲਾ, ਵਲਟੋਹਾ ਆਦਿ ਨੂੰ ਜਾ ਰਹੇ ਸੀ ਤਾਂ ਪਿੰਡ ਘਰਿਆਲੇ ਤਂੋ ਜਤਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਘਰਿਆਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ।  ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਚ. ਸੀ. ਦਲਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਣੇ ਗਸ਼ਤ ਦੇ ਸਬੰਧ ਵਿਚ ਬੱਸ ਅੱਡਾ ਸਭਰਾ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੱਤੀ ਕਲਸ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਉਸ ਦੇ ਘਰ ਦੀ ਤਲਾਸ਼ੀ ਲਈ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ। ਮੁਖਬਰ ਖਾਸ ਦੀ ਇਤਲਾਹ 'ਤੇ ਉਕਤ ਵਿਅਕਤੀ ਦੇ ਘਰ ਰੇਡ ਕਰ ਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News