ਮੀਂਹ ਨਾਲ 5 ਡਿਗਰੀ ਡਿਗਿਆ ਤਾਪਮਾਨ, ਅੱਜ ਵੀ ਮੀਂਹ ਦੀ ਸੰਭਾਵਨਾ

12/12/2017 7:12:23 AM

ਚੰਡੀਗੜ੍ਹ, (ਰਸ਼ਮੀ ਰੋਹਿਲਾ)- ਸਰਦੀ ਦੇ ਮੌਸਮ ਦੇ ਪਹਿਲੇ ਮੀਂਹ ਨਾਲ ਸੋਮਵਾਰ ਨੂੰ ਸ਼ਹਿਰ ਦਾ ਤਾਪਮਾਨ 5 ਡਿਗਰੀ ਸੈਲਸੀਅਸ ਲੁੜਕ ਗਿਆ। ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਵੀ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ ਪਰ ਸ਼ਾਮ ਤਕ ਮੌਸਮ ਸਾਫ ਹੋ ਜਾਵੇਗਾ। ਹਾਲਾਂਕਿ ਇਸ ਤੋਂ ਬਾਅਦ ਕੋਹਰਾ ਵੀ ਸ਼ਹਿਰ ਨੂੰ ਘੇਰੇ 'ਚ ਲੈ ਸਕਦਾ ਹੈ। ਪੱਛਮੀ ਪੌਣਾਂ ਦੇ ਚੱਲਣ ਨਾਲ ਮੌਸਮ ਵਿਭਾਗ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਸੋਮਵਾਰ ਤੇ ਮੰਗਲਵਾਰ ਨੂੰ ਹਲਕਾ ਮੀਂਹ ਪਵੇਗਾ। ਉਥੇ ਘੱਟੋ-ਘੱਟ ਤਾਪਮਾਨ ਪਹਿਲਾਂ ਦੇ ਮੁਕਾਬਲੇ ਵਧਿਆ ਹੈ, ਜੋ ਆਮ ਨਾਲੋਂ 5 ਡਿਗਰੀ ਜ਼ਿਆਦਾ ਹੈ। ਚੰਡੀਗੜ੍ਹ ਹਵਾਈ ਅੱਡਾ ਤੇ ਸ਼ਹਿਰੀ ਇਲਾਕਿਆਂ 'ਚ 1 ਐੱਮ. ਐੱਮ. ਮੀਂਹ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਹਵਾਈ ਫੌਜ ਸਟੇਸ਼ਨ ਦਾ ਵੱਧ ਤੋਂ ਵੱਧ ਤਾਪਮਾਨ 23.9 ਡਿਗਰੀ ਸੈਲਸੀਅਸ, ਜਦੋਂਕਿ ਘੱਟੋ-ਘੱਟ ਤਾਪਮਾਨ 11.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ 'ਚ 0.5 ਐੱਮ. ਐੱਮ. ਮੀਂਹ ਦਰਜ ਕੀਤਾ ਗਿਆ, ਜਦੋਂਕਿ ਹਵਾਈ ਅੱਡੇ 'ਤੇ 1 ਐੱਮ. ਐੱਮ. ਮੀਂਹ ਦਰਜ ਕੀਤਾ ਗਿਆ।     


Related News