ਜਲਾਲਾਬਾਦ ਦੀ ਪੁਲਸ ਨੇ ਚੋਰੀ ਦੇ 6 ਮੋਟਰਸਾਇਕਲਾਂ ਸਮੇਤ 2 ਨੂੰ ਕੀਤਾ ਕਾਬੂ

12/11/2017 2:55:49 PM


ਜਲਾਲਾਬਾਦ (ਨਿਖੰਜ) – ਜ਼ਿਲਾ ਫਾਜ਼ਿਲਕਾ ਦੇ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਚੋਰੀ ਦੇ 6 ਮੋਟਰਸਾਇਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਐਚ. ਸੀ. ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਮੋਹਕਮ ਵਾਲੀ ਨੇੜੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਕਾਨ ਉਨ੍ਹਾਂ ਨੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਆ ਰਹੇ ਵਿਅਕਤੀਆਂ ਨੂੰ ਰੋਕ ਕੇ ਮੋਟਰਸਾਇਕਲ ਦੇ ਦਸਤਾਵੇਜ ਮੰਗੇ ਤਾਂ ਉਹ ਘਬਰਾ ਗਏ। ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਕੋਲੋਂ ਸਖਤੀ ਨਾਲ ਪੁੱਛ-ਗਿੱਛ ਕੀਤੀ ਗਈ ਤਾਂ ਉਨ੍ਹਾਂ ਮੰਨਿਆਂ ਕਿ ਮੋਟਰਸਾਇਕਲ ਚੋਰੀ ਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁਲਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਉਕਤ ਚੋਰਾਂ ਦੀ ਨਿਸ਼ਾਨਦੇਹੀ 'ਤੇ ਰਵਿੰਦਰ ਸਿੰਘ ਦੇ ਘਰੋਂ 4 ਅਤੇ ਦੂਜੇ ਦੋਸ਼ੀ ਤੋਂ 1 ਮੋਟਰਸਾਇਕਲ ਬਰਾਮਦ ਕੀਤਾ ਗਿਆ। ਉਕਤ ਦੋਸ਼ੀ ਦੀ ਪਛਾਣ ਰਵਿੰਦਰ ਸਿੰਘ ਪੁੱਤਰ ਭਜਨ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਨਿਰਮਲ ਸਿੰਘ ਦੇ ਨਾਮ ਤੋਂ ਹੋਈ ਹੈ।ਥਾਣਾ ਸਦਰ ਦੀ ਪੁਲਸ ਨੇ ਉਕਤ ਚੋਰਾਂ ਖਿਲਾਫ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰਕੇ ਅਗਲੋਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News