800 ਲੀਟਰ ਨਾਜਾਇਜ਼ ਲਾਹਣ ਬਰਾਮਦ

06/26/2017 3:09:48 AM

ਜੈਂਤੀਪੁਰ,   (ਬਲਜੀਤ/ਹਰਬੰਸ) - ਪਿੰਡ ਕੋਟਲੀ ਢੋਲੇਸ਼ਾਹ ਵਿਖੇ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ 800 ਲੀਟਰ ਨਾਜਾਇਜ਼ ਲਾਹਣ ਬਰਾਮਦ ਕਰ ਕੇ ਕਸ਼ਮੀਰ ਸਿੰਘ ਪੁੱਤਰ ਅਜੀਤ ਸਿੰਘ ਪਾਸੋਂ 400 ਲੀਟਰ ਲਾਹਣ ਤੇ ਜੋਗਾ ਸਿੰਘ ਪੁੱਤਰ ਜੋਗਿੰਦਰ ਸਿੰਘ ਪਾਸੋਂ 400 ਲੀਟਰ ਲਾਹਣ ਬਰਾਮਦ ਕਰ ਕੇ ਦੋਸ਼ੀਆਂ ਖਿਲਾਫ ਆਬਕਾਰੀ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਇਸ ਮੌਕੇ ਐੱਸ. ਐੱਚ. ਓ. ਬਲਕਾਰ ਸਿੰਘ ਤੇ ਏ. ਐੱਸ. ਆਈ. ਹਰਜੀਤ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਸ਼ਰਾਬ ਦੇ ਨਾਜਾਇਜ਼ ਧੰਦੇ ਦੀਆਂ ਸ਼ਿਕਾਇਤਾਂ ਮਿਲਣ 'ਤੇ ਪੁਲਸ ਨੂੰ ਸਾਂਝੇ ਸਰਚ ਆਪ੍ਰੇਸ਼ਨ 'ਚ ਇਹ ਸਫਲਤਾ ਹੱਥ ਲੱਗੀ ਹੈ। ਇਸ ਮੌਕੇ ਐੱਸ. ਐੱਚ. ਓ. ਬਲਕਾਰ ਸਿੰਘ ਨੇ ਕਿਹਾ ਕਿ ਕਿਸੇ ਵੀ ਨਸ਼ਾ ਸਮੱਗਲਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਇਸ ਸਮੇਂ ਐੱਸ. ਆਈ. ਪਲਵਿੰਦਰ ਸਿੰਘ, ਚੌਕੀ ਇੰਚਾਰਜ ਹਰਜੀਤ ਸਿੰਘ ਬੱਲ, ਏ. ਐੱਸ. ਆਈ. ਜਸਪਾਲ ਸਿੰਘ, ਏ. ਐੱਸ. ਆਈ. ਰਸ਼ਪਾਲ ਸਿੰਘ, ਬਲਦੇਵ ਸਿੰਘ ਬੱਲ, ਮੇਜਰ ਸਿੰਘ ਦੁਧਾਲਾ, ਫਤਿਹ ਸਿੰਘ ਮਾਨ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਆਦਿ ਪੁਲਸ ਪਾਰਟੀ ਹਾਜ਼ਰ ਸੀ।


Related News