ਵਿਅਕਤੀ ਨੂੰ ਘੇਰ ਕੇ ਕੁੱਟਣ ਵਾਲਿਆਂ ''ਤੇ ਮਾਮਲਾ ਦਰਜ

12/11/2017 3:56:52 AM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਇਕ ਵਿਅਕਤੀ ਨੂੰ ਘੇਰ ਕੇ ਕੁੱਟਣ ਦੇ ਦੋਸ਼ 'ਚ 3 ਵਿਅਕਤੀਆਂ ਵਿਰੁੱਧ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਜਾਗਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਜੇ ਕੁਮਾਰ ਪੁੱਤਰ ਸੰਤ ਸਿੰਘ ਵਾਸੀ ਸੁੰਦਰ ਬਸਤੀ ਸੰਗਰੂਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਬੀਤੀ ਰਾਤ 8.15 ਵਜੇ ਬਾਜ਼ਾਰ ਜਾ ਰਿਹਾ ਸੀ। ਜਦੋਂ ਉਹ ਨਸ਼ਾ ਛੁਡਾਊ ਕੇਂਦਰ ਬਰਨਾਲਾ ਕੈਂਚੀਆਂ ਕੋਲ ਪਹੁੰਚਿਆ ਤਾਂ ਗੁਰਦੀਪ ਸਿੰਘ, ਟਵਿੰਕਲ ਤੇ ਕੁਨਾਲ ਮੋਟਰਸਾਈਕਲ 'ਤੇ ਆਏ ਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਦੀ ਉਸ ਦੇ ਦੋਸਤ ਮਨਪ੍ਰੀਤ ਸਿੰਘ ਨਾਲ ਕਾਫੀ ਸਮਾਂ ਪਹਿਲਾਂ ਲੜਾਈ ਹੋਈ ਸੀ ਤੇ ਉਹ ਮਨਪ੍ਰੀਤ ਸਿੰਘ ਨਾਲ ਰਹਿੰਦਾ ਸੀ, ਜਿਸ ਕਾਰਨ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ। ਪੁਲਸ ਨੇ ਮੁਲਜ਼ਮਾਂ 'ਤੇ ਪਰਚਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News