ਹੈਰੋਇਨ ਸਮੇਤ ਇਕ ਕਾਬੂ

08/17/2017 2:23:18 AM

ਸੰਗਰੂਰ, ਭਵਾਨੀਗੜ੍ਹ,   (ਬੇਦੀ, ਵਿਕਾਸ)-  ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਪੀ. ਸੰਗਰੂਰ ਮਨਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਟੀ. ਐੱਫ. ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਟੀਮ ਐੱਸ. ਆਈ. ਜੱਗਾ ਰਾਮ ਥਾਣਾ ਭਵਾਨੀਗੜ੍ਹ ਸਮੇਤ ਅਨਾਜ ਮੰਡੀ ਭਵਾਨੀਗੜ੍ਹ ਮੌਜੂਦ ਸੀ ਤਾਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਪਰ ਜਦੋਂ ਪੁਲਸ ਨੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਗੁਰਪ੍ਰੀਤ ਸਿੰਘ ਉਰਫ ਪਰਵੀਰ ਪੁੱਤਰ ਹੇਮ ਸਿੰਘ ਵਾਸੀ ਫੱਗੂਵਾਲਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇਨ ਦਿੜ੍ਹਬਾ ਵਾਸੀ ਚਰਨੀ ਤੋਂ ਲੈ ਕੇ ਆਈਆ ਸੀ। ਜਿਸ ਦੇ ਆਧਾਰ 'ਤੇ ਪੁਲਸ ਨੇ ਉਕਤ ਦੋਹਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News