ਮਾਨਸਿਕ ਤੌਰ ''ਤੇ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰ ਨਿਗਲਿਆ

06/23/2017 6:37:21 AM

ਹੁਸ਼ਿਆਰਪੁਰ, (ਜ.ਬ.)- ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰ ਨਿਗਲ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਹਾਲਤ ਵਿਗੜਨ 'ਤੇ ਉਸ ਨੂੰ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਸਰਕਾਰੀ ਹਸਪਤਾਲ 'ਚ ਇਲਾਜ ਅਧੀਨ ਨੌਜਵਾਨ ਦੀ ਮਾਤਾ ਹਰਜਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਖੇਤੀਬਾੜੀ ਦਾ ਕੰਮ ਕਰਦੀ ਹੈ। ਅੱਜ ਉਹ ਖੇਤਾਂ 'ਚ ਕੰਮ ਕਰ ਰਹੀ ਸੀ ਤਾਂ ਜਦ ਉਹ 11.30 ਵਜੇ ਦੇ ਕਰੀਬ ਘਰ ਵਾਪਸ ਆਈ ਤਾਂ ਦੇਖਿਆ ਕਿ ਉਸ ਦੇ ਬੇਟੇ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਘਰ 'ਚ ਰੱਖੀਆਂ ਸਲਫ਼ਾਸ ਦੀਆਂ ਗੋਲੀਆਂ ਖਾ ਲਈਆਂ ਜਿਸ ਨੂੰ ਮੈਂ ਸਰਕਾਰੀ ਹਸਪਤਾਲ ਦਾਖਲ ਕਰਵਾਇਆ।  ਹਰਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਬੇਟਾ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਸੀ ਪਰ ਉਸ ਨੇ ਆਪਣੀ ਪ੍ਰੇਸ਼ਾਨੀ ਕਦੀ ਨਹੀਂ ਦੱਸੀ। ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਅੱਜ ਉਸ ਨੇ ਇਹ ਕੰਮ ਕੀਤਾ ਹੋਵੇਗਾ।


Related News