ਛੁੱਟੀ ਆਏ ਸੀ. ਆਰ. ਪੀ. ਜਵਾਨ ਦੀ ਸੜਕ ਹਾਦਸੇ ''ਚ ਮੌਤ

11/18/2017 12:19:04 PM


ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਨਰਿੰਦਰ) - ਇਕ ਹਫਤਾ ਪਹਿਲਾਂ ਛੁੱਟੀ ਆਏ ਸੀ. ਆਰ. ਪੀ. ਦੇ ਜਵਾਨ ਹਰਚੰਦ ਸਿੰਘ (35) ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਬਘਿਆੜੀ ਦੀ ਸ਼ੁੱਕਰਵਾਰ ਦੇਰ ਸ਼ਾਮ ਸੜਕ ਹਾਦਸੇ 'ਚ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੱਡਾ ਝਬਾਲ ਵਿਖੇ ਰਹਿੰਦੇ ਆਪਣੇ ਸਾਂਢੂ ਨੂੰ ਮਿਲਣ ਲਈ ਆ ਰਿਹਾ ਸੀ। 
ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਸੁਰਜੀਤ ਕੌਰ ਅਤੇ ਸੱਸ ਬਲਵਿੰਦਰ ਕੌਰ ਨੇ ਦੱਸਿਆ ਕਿ ਹਰਚੰਦ ਸਿੰਘ ਸ਼੍ਰੀਨਗਰ ਵਿਖੇ ਤਾਇਨਾਤ ਸੀ ਅਤੇ ਇਕ ਹਫਤਾ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਹਰਚੰਦ ਸਿੰਘ ਆਪਣੇ ਮੋਟਰਸਾਈਕਲ 'ਤੇ ਅੱਡਾ ਝਬਾਲ ਵਿਖੇ ਰਹਿੰਦੇ ਸਾਂਢੂ ਸੁਬੇਗ ਸਿੰਘ ਦੇ ਘਰ ਨੂੰ ਜਾ ਰਿਹਾ ਸੀ ਕਿ ਝਬਾਲ ਦੇ ਨੇੜੇ ਇਕ ਗੱਡੀ ਵੱਲੋਂ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਿਊਟੀ ਅਫ਼ਸਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪ੍ਰਤੱਖ ਦਰਸ਼ੀਆਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਜਿੱਥੇ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ, ਉਥੇ ਗੱਡੀ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ 'ਚ ਮਾਰੇ ਗਏ ਨੌਜਵਾਨ ਦੀ ਲਾਸ਼ ਤੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਕਾਰ ਚਾਲਕ ਜੋ ਕੋ ਮੌਕੇ ਤੋਂ ਫਰਾਰ ਹੋ ਗਿਆ ਹੈ, ਦੀ ਪਛਾਣ ਸੁਖਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਹਵੇਲੀਆਂ ਵਜੋਂ ਹੋਈ ਹੈ, ਜਿਸ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News