ਟਰੱਕ ਅਤੇ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ

12/11/2017 2:03:02 PM


ਤਲਵੰਡੀ ਭਾਈ/ਮੁੱਦਕੀ (ਗੁਲਾਟੀ/ਹੈਪੀ) - ਟਰੱਕ ਅਤੇ ਟਰੈਕਟਰ-ਟਰਾਲੀ ਵਿਚਕਾਰ ਟੱਕਰ ਹੋਣ 'ਤੇ ਟਰੈਕਟਰ ਚਾਲਕ ਦੀ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਟਰੈਕਟਰ-ਟਰਾਲੀ ਚਾਲਕ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕਰ ਦਿੱਤਾ। ਪੁਲਸ ਦੇ ਜਾਂਚ ਅਧਿਕਾਰੀ ਜੋਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਜੀਤ ਸਿੰਘ ਦੇ ਭਰਾ ਸਾਹਿਬ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੁਆਰੇ ਆਣਾ ਜ਼ਿਲਾ ਫਰੀਦਕੋਟ ਨੇ ਦੱਸਿਆ ਕਿ ਉਸਦਾ ਭਰਾ ਬਲਜੀਤ ਸਿੰਘ ਆਇਸ਼ਰ ਟਰੈਕਟਰ ਤੇ ਪਿੰਡ ਫ਼ਿਰੋਜ਼ਸ਼ਾਹ ਵਿਖੇ ਤੂੜੀ ਲਾਹਕੇ ਵਾਪਸ ਪਰਤ ਰਿਹਾ ਸੀ, ਪਿੰਡ ਸਰਾਂ ਵਾਲੀ ਨੇੜੇ ਤੇਜ਼ ਰਫ਼ਤਾਰ ਅਤੇ ਲਾਹਪ੍ਰਵਾਹੀ ਨਾਲ ਟਰੱਕ ਨੇ ਬਲਜੀਤ ਸਿੰਘ ਦੇ ਟਰੈਕਟਰ 'ਚ ਮਾਰਿਆ, ਜਿਸ ਕਰਕੇ ਟਰੈਕਟਰ-ਟਰਾਲੀ ਪਲਟ ਗਈ ਅਤੇ ਬਲਜੀਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਸਾਹਿਬ ਸਿੰਘ ਦੇ ਬਿਆਨਾਂ 'ਤੇ ਅਣਪਾਛਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ।


Related News