ਰੂਪਨਗਰ ''ਚ ਭਿਆਨਕ ਹਾਦਸਾ, ਨੌਜਵਾਨ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ

06/27/2017 7:22:17 PM

ਰੂਪਨਗਰ (ਗੁਰਮੀਤ, ਵਿਜੇ) : ਰੂਪਨਗਰ-ਜਲੰਧਰ ਨਵੇਂ ਬਾਈਪਾਸ ਤੇ ਮੋਰਿੰਡਾ ਮੋੜ ਦੀਆਂ ਲਾਇਟਾਂ ਦੇ ਕੋਲ ਰਾਤ ਡੇਢ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਲੜਕੀ ਸਮੇਤ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫਟ ਕਾਰ ਜਲੰਧਰ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ, ਉਕਤ ਸਥਾਨ 'ਤੇ ਪਹੁੰਚਣ ਤੇ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ। ਰਾਹਗੀਰਾਂ ਨੇ 100 ਨੰਬਰ ਡਾਇਲ ਕਰਕੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਜਿੱਥੇ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਉਥੇ ਹੀ ਸਥਾਨਕ ਲੋਕ ਵੀ ਇਕੱਠੇ ਹੋ ਗਏ।
ਪੁਲਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬੁਰੀ ਤਰਾਂ ਹਾਦਸਾਗ੍ਰਸਤ ਕਾਰ 'ਚੋਂ ਦੋ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜ਼ਖਮੀ ਨੂੰ ਸਿਵਲ ਹਸਪਤਾਲ ਰੂਪਨਗਰ ਲਿਆਂਦਾ ਗਿਆ ਅਤੇ ਇਥੋਂ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਪੀਜੀਆਈ ਰੈਫਰ ਕੀਤਾ ਗਿਆ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨਿਵਾਸੀ ਪਿੰਡ ਨੰਗਲ ਸ਼ਾਮਾ ਨੇੜੇ ਰਾਮਾ ਮੰਡੀ ਜਲੰਧਰ ਅਤੇ ਜਸਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਸਾਗਾ ਖਾਲਸਾ ਸਿੰਧਵਾਂ ਤਹਿਸੀਲ ਫਿਲੌਰ ਦੇ ਰੂਪ 'ਚ ਹੋਈ ਹੈ। ਜਦਕਿ ਜ਼ਖਮੀ ਦੀ ਪਛਾਣ ਨਵਜੋਤ ਸਿੰਘ ਪੁੱਤਰ ਸ਼ਿਵ ਦਿਆਲ ਨਿਵਾਸੀ ਜਲੰਧਰ ਦੇ ਰੂਪ 'ਚ ਦੱਸੀ ਗਈ।


Related News