ਕਿਸਾਨ ਇਸ ਨੰਬਰ 'ਤੇ ਮਿਸਡ ਕਾਲ ਕਰਕੇ ਹਾਸਲ ਕਰ ਸਕਦੇ ਨੇ ਤਕਨੀਕੀ ਜਾਣਕਾਰੀ

12/12/2017 10:01:51 PM

ਫਤਿਹਗੜ੍ਹ ਸਾਹਿਬ,(ਜਗਦੇਵ)— ਕਿਸਾਨਾਂ ਨੂੰ ਵਪਾਰਕ ਖੇਤੀਬਾੜੀ ਲਈ ਸਮੇਂ ਸਿਰ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਸਿਖਲਾਈ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਨਵੀਆਂ ਤਕਨੀਕਾਂ ਦੀ ਜਾਣਕਾਰੀ ਪਹੁੰਚਾਉਣ ਲਈ ਮਿਸਡ ਕਾਲ ਸੇਵਾ ਸ਼ੁਰੂ ਕੀਤੀ ਗਈ ਹੈ। 
ਉਨ੍ਹਾਂ ਦੱਸਿਆ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਲੈਣ ਲਈ 04843312871 'ਤੇ ਮਿਸਡ ਕਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿਸਡ ਕਾਲ ਕਰਨ ਤਂੋ ਬਾਅਦ ਉਹ ਖੇਤੀਬਾੜੀ ਯੂਨੀਵਰਸਿਟੀ ਦੇ ਨਾਲ ਜੁੜ ਜਾਣਗੇ ਅਤੇ ਉਨ੍ਹਾਂ ਨੂੰ ਖੇਤੀਬਾੜੀ ਅਤੇ ਖੇਤੀ ਦੇ ਸਹਾਇਕ ਧੰਦਿਆਂ ਨਾਲ ਸਬੰਧਤ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਉਨ੍ਹਾਂ ਦੇ ਮੋਬਾਇਲ ਫੋਨ 'ਤੇ ਮੁਹੱਈਆ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮਿਸਡ ਕਾਲ ਸੇਵਾ ਨਾਲ ਕਿਸਾਨਾਂ ਨੂੰ ਨਵੇ ਬੀਜਾਂ ਦੀ ਜਾਣਕਾਰੀ ਤੋਂ ਇਲਾਵਾ ਖੇਤੀ ਦੇ ਸਹਾਇਕ ਧੰਦਿਆਂ ਦੇ ਸਿਖਲਾਈ ਕੋਰਸ ਸ਼ੁਰੂ ਕਰਨ ਦੇ ਸਮੇਂ ਦੀ ਜਾਣਕਾਰੀ ਮਿਲੇਗੀ, ਜਿਸ ਨਾਲ ਉਹ ਖੇਤੀਬਾੜੀ ਨੂੰ ਹੋਰ ਵਿਗਿਆਨਕ ਤਰੀਕੇ ਨਾਲ ਕਰਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋ ਵੱਧ ਫਾਇਦਾ ਲੈਣਗੇ।  
 


Related News