ਸਰਬੱਤ ਖਾਲਸਾ ਧਿਰ ਦੇ ਆਗੂਆਂ ਦੀ ਫੜੋ-ਫੜੀ ਸ਼ੁਰੂ, ਭਾਈ ਅਮਰੀਕ ਸਿੰਘ ਅਜਨਾਲਾ ਤੇ ਦਾਦੂਵਾਲ ਪੁਲਸ ਹਿਰਾਸਤ ''ਚ

10/19/2017 6:59:59 AM

ਅੰਮ੍ਰਿਤਸਰ - ਸ੍ਰੀ ਅਕਾਲ ਤਖਤ ਸਾਹਿਬ 'ਤੇ ਬੰਦੀ ਛੋੜ ਦਿਵਸ 'ਤੇ ਹੋਣ ਵਾਲੇ ਸਮਾਗਮ ਸਬੰਧੀ ਪ੍ਰਸ਼ਾਸਨ ਵੱਲੋਂ ਚੌਕਸੀ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ, ਜਦੋਂ ਕਿ ਇਸੇ ਸਮੇਂ ਹੀ ਸਰਬੱਤ ਖਾਲਸਾ ਧਿਰ ਦੇ ਜਥੇਦਾਰ ਗਿਆਨੀ ਧਿਆਨ ਮੰਡ ਵੱਲੋਂ ਵੀ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਣਸੁਖਾਵੀਂ ਘਟਨਾ ਨਾ ਵਾਪਰੇ, ਦੇ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਹੁਣ ਤੱਕ ਸਰਬੱਤ ਖਾਲਸਾ ਧਿਰ ਨਾਲ ਸਬੰਧਤ ਆਗੂਆਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ।
ਸਰਬੱਤ ਖਾਲਸਾ ਧਿਰ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਤੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਪੁਲਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ ਹੈ, ਜਦੋਂ ਕਿ ਇਸ ਸਮੇਂ ਪੁਲਸ ਬਲਵੰਤ ਸਿੰਘ ਗੋਪਾਲਾ, ਸਤਨਾਮ ਸਿੰਘ ਮਨਾਵਾਂ ਤੇ ਜਰਨੈਲ ਸਿੰਘ ਸਖੀਰਾ ਤੋਂ ਇਲਾਵਾ ਹੋਰ ਵੀ ਗਰਮਖਿਆਲੀ ਆਗੂਆਂ ਦੇ ਘਰਾਂ 'ਚ ਛਾਪੇ ਮਾਰ ਰਹੀ ਹੈ। ਬਹੁਤ ਸਾਰੇ ਸਿਆਸੀ-ਧਾਰਮਿਕ ਆਗੂ ਕੱਲ ਦੇ ਪ੍ਰੋਗਰਾਮ ਨੂੰ ਲੈ ਕੇ ਰੂਪੋਸ਼ ਹੋ ਗਏ ਹਨ।


Related News