18 ਵਿਅਕਤੀ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ (ਬ) ''ਚ ਸ਼ਾਮਲ

10/19/2017 4:18:32 PM


ਮਹਿਤਪੁਰ (ਛਾਬੜਾ) - ਪਿੰਡ ਖਹਿਰਾ ਮੁਸਤਰਕਾ ਵਿਖੇ ਕੇਵਲ ਸਿੰਘ ਆਪਣੇ 18 ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ (ਬ) ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਜਥੇਦਾਰ ਅਜੀਤ ਸਿੰਘ ਕੋਹਾੜ ਮੌਜੂਦਾ ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਨੇ ਸ਼ਾਮਲ ਹੋਏ ਵਿਅਕਤੀਆਂ ਨੂੰ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਗਿਆਨ ਸਿੰਘ, ਅਮਰੀਕ ਸਿੰਘ, ਭੱਲਾ ਸਿੰਘ, ਸੁਖਦੇਵ ਸਿੰਘ, ਜਸਵੰਤ ਸਿੰਘ, ਜੋਗਾ ਸਿੰਘ, ਲੁਭਾਇਆ ਸਿੰਘ, ਬਲਕਾਰ ਸਿੰਘ ਆਦਿ ਸ਼ਾਮਲ ਹੋਏ। ਇਸ ਸਮੇਂ ਜਥੇਦਾਰ ਦਲਜੀਤ ਸਿੰਘ ਕਾਹਲੋਂ, ਜਥੇਦਾਰ ਬਲਦੇਵ ਸਿੰਘ ਕਲਿਆਣ ਆਦਿ ਹਾਜ਼ਰ ਸਨ।


Related News