ਸ਼ਹਿਰ ਦੇ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਨੇ ਲੋਹਗੜ੍ਹ ਨੂੰ ਦਿੱਤਾ 1.5 ਕਰੋੜ ਦਾ ਚੈੱਕ

10/19/2017 1:38:30 PM


ਧਰਮਕੋਟ (ਸਤੀਸ਼) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਧਰਮਕੋਟ ਸ਼ਹਿਰ ਦੇ ਵਿਕਾਸ ਲਈ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ 1.5 ਕਰੋੜ ਦਾ ਚੈੱਕ ਦਿੱਤਾ। ਇਸ ਸਮੇਂ ਮੁੱਖ ਮੰਤਰੀ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਸੁਖਜੀਤ ਸਿੰਘ ਲੋਹਗੜ੍ਹ ਨੂੰ ਚੈੱਕ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਨੂੰ ਤੁਰੰਤ ਟੈਂਡਰ ਲਾ ਦੇਣੇ ਚਾਹੀਦੇ ਹਨ ਤਾਂ ਜੋ ਵਿਕਾਸ ਕਾਰਜਾਂ ਨੂੰ ਸ਼ੁਰੂ ਕੀਤਾ ਜਾ ਸਕੇ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਭਰੋਸਾ ਦਿਵਾਇਆ ਹੈ ਕਿ ਵਿਕਾਸ ਕਾਰਜਾਂ ਲਈ ਬਾਕੀ ਦੀ ਰਕਮ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸੂਬੇ ਦੀਆਂ ਸਾਰੀਆਂ ਨਗਰ ਕੌਂਸਲਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਸੀ। ਲੋਹਗੜ੍ਹ ਨੇ ਕਿਹਾ ਕਿ ਭਵਿੱਖ 'ਚ ਵੀ ਧਰਮਕੋਟ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਸਰਕਾਰ 'ਤੇ ਦੋਸ਼ ਲਾਏ ਜਾ ਰਹੇ ਸਨ ਕਿ ਸਰਕਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨਹੀਂ ਜਾਰੀ ਕਰ ਸਕੀ ਪਰ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ 200 ਕਰੋੜ ਰੁਪਏ ਤੋਂ ਵੱਧ ਦੀ ਰਕਮ ਛੋਟੇ ਕਸਬਿਆਂ ਅਤੇ ਸ਼ਹਿਰਾਂ ਨੂੰ ਜਾਰੀ ਕੀਤੀ ਹੈ, ਉਸ ਨਾਲ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਹੋ ਗਏ ਹਨ। ਗ੍ਰਾਂਟ ਦੇਣ 'ਤੇ ਉਨ੍ਹਾਂ ਮੁੱਖ ਮੰਤਰੀ ਕੈਰਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।


Related News