ਤੇਜ਼ ਰਫਤਾਰ ਇਨੋਵਾ ਕਾਰ ਦੀ ਲਪੇਟ ''ਚ ਆਉਣ ਨਾਲ 2 ਨੌਜਵਾਨ ਜ਼ਖਮੀ

08/17/2017 3:47:29 PM

ਬਟਾਲਾ, (ਸੈਂਡੀ) - ਵੀਰਵਾਰ ਸਵੇਰੇ ਬਟਾਲਾ ਅੰਮ੍ਰਿਤਸਰ ਰੋਡ ਤੇ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਦੀ ਲਪੇਟ 'ਚ ਆਉਣ ਨਾਲ ਦੋ ਨੌਜਵਾਨਾਂ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੰਤ ਸਿੰਘ ਅਤੇ ਕਸ਼ਮੀਰ ਸਿੰਘ ਵਾਸੀ ਲੁੱਧੜ ਦੋਵੇ ਮੋਟਰਸਾਈਕਲ ਤੇ ਸਵਾਰ ਹੋ ਕਿ ਅੰਮ੍ਰਿਤਸਰ ਤੋਂ ਬਟਾਲਾ ਆ ਰਹੇ ਸੀ, ਜਦੋਂ ਉਹ ਜੈਂਤੀਪੁਰ ਦੇ ਨਜ਼ਦੀਕ ਪੁੱਜੇ, ਤਾਂ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਇਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਨਾਲ ਇਹ ਦੋਵੇਂ ਗੰਭੀਰ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ।


Related News