ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਣੇ 1 ਕਾਬੂ, ਇਕ ਫਰਾਰ

06/27/2017 12:03:42 AM

ਫ਼ਿਰੋਜ਼ਪੁਰ(ਮਨਦੀਪ)—ਫਿਰੋਜ਼ਪੁਰ ਦੇ ਥਾਣਾ ਸਦਰ ਅਤੇ ਥਾਣਾ ਸਿਟੀ ਦੀ ਪੁਲਸ ਨੇ 2 ਗ੍ਰਾਮ ਹੈਰੋਇਨ ਅਤੇ ਸਵਾ 10 ਬੋਤਲਾਂ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਸਬੰਧੀ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਇਕ ਫਰਾਰ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਅੱਕੂ ਵਾਲਾ ਦੇ ਰਕਬਾ ਵਿਚ ਅਜੈਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅੱਕੂ ਵਾਲਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।  ਦੂਸਰੇ ਪਾਸੇ ਥਾਣਾ ਸਿਟੀ ਦੇ ਹੌਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਨੇੜੇ ਗੱਤਾ ਫੈਕਟਰੀ ਕੁੰਢੇ ਏਰੀਆ ਵਿਚ ਪੁਲਸ ਨੇ ਸਵਾ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਮਲਖਾਨ ਉਰਫ ਬੌਣਾ ਪੁਲਸ ਨੂੰ ਦੇਖਦੇ ਫਰਾਰ ਹੋ ਗਿਆ ਹੈ, ਜਿਸਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।


Related News