ਵੱਡੀ ਮਾਤਰਾ ''ਚ ਨਸ਼ੀਲੇ ਪਦਾਰਥ ਬਰਾਮਦ

06/27/2017 2:18:19 AM

ਮਾਨਸਾ(ਮਿੱਤਲ)-ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਕਾਬੂ ਕਰ ਕੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਜੌੜਕੀਆਂ ਦੀ ਪੁਲਸ ਨੇ ਜਗਦੇਵ ਸਿੰਘ ਵਾਸੀ ਪਿੰਡ ਬਹਿਣੀਵਾਲ ਕੋਲੋਂ 12 ਬੋਤਲਾਂ ਠੇਕਾ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਕ ਹੋਰ ਮਾਮਲੇ 'ਚ ਥਾਣਾ ਭੀਖੀ ਦੀ ਪੁਲਸ ਨੇ ਪਿੰਡ ਅਤਲਾ ਖੁਰਦ ਵਿਖੇ ਮੇਜਰ ਸਿੰਘ ਦੇ ਘਰ ਛਾਪੇਮਾਰੀ ਕਰ ਕੇ ਚਾਲੂ ਭੱਠੀ, 15 ਲੀਟਰ ਲਾਹਣ ਤੇ ਇਕ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਹੀ ਤਰ੍ਹਾਂ ਇਸੇ ਥਾਣੇ ਦੀ ਪੁਲਸ ਨੇ ਵੀਰਪਾਲ ਖਾਂ ਵਾਸੀ ਪਿੰਡ ਹਮੀਰਗੜ੍ਹ ਢੈਪਈ ਕੋਲੋਂ 24 ਬੋਤਲਾਂ ਠੇਕਾ ਦੇਸੀ ਸ਼ਰਾਬ (ਹਰਿਆਣਾ) ਬਰਾਮਦ ਕੀਤੀਆਂ। ਇਕ ਹੋਰ ਮਾਮਲੇ 'ਚ ਥਾਣਾ ਝੁਨੀਰ ਦੀ ਪੁਲਸ ਨੇ ਗੁਰਜੀਤ ਸਿੰਘ ਵਾਸੀ ਪਿੰਡ ਘੁਰਕਣੀ ਕੋਲੋਂ 24 ਬੋਤਲਾਂ ਠੇਕਾ ਦੇਸੀ ਸ਼ਰਾਬ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਸ਼ਹਿਰੀ ਬੁਢਲਾਡਾ ਦੀ ਪੁਲਸ ਨੇ ਸੁਭਾਸ਼ ਕੁਮਾਰ ਵਾਸੀ ਬੁਢਲਾਡਾ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਉਕਤ ਵਿਅਕਤੀਆਂ ਖਿਲਾਫ਼ ਸੰਬੰਧਿਤ ਪੁਲਸ ਵੱਲੋਂ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।


Related News