ਰੇਤੇ ਦੀ ਭਰੀ ਟਰੈਕਟਰ-ਟਰਾਲੀ ਕਾਬੂ ; ਚਾਲਕ ਫਰਾਰ

09/22/2017 11:56:03 PM

ਜਲਾਲਾਬਾਦ(ਨਿਖੰਜ)—ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਗੈਰ ਕਾਨੂੰਨੀ ਰੇਤੇ ਨਾਲ ਭਰੀ ਟਰੈਕਟਰ-ਟਰਾਲੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਕਰਨੈਲ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪਿੰਡ ਸੁਖੇਰਾ ਬੋਦਲਾਂ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਦਲਜੀਤ ਸਿੰਘ ਊਰਫ ਮਿੰਟੂ ਪੁੱਤਰ ਜੋਗਿੰਦਰ ਸਿੰਘ ਵਾਸੀ ਮੀਨਿਆ ਵਾਲਾ ਕਿ ਰੇਤਾ ਚੋਰੀ ਕਰ ਕੇ ਵੇਚਣ ਦਾ ਆਦੀ ਹੈ ਅਤੇ ਟਰੈਕਟਰ-ਟਰਾਲੀ 'ਚ ਰੇਤਾ ਭਰ ਕੇ ਵੇਚਣ ਲਈ ਪਿੰਡ ਸੁਖੇਰਾ ਬੋਦਲਾ ਨੂੰ ਆ ਰਿਹਾ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਟਰੈਕਟਰ-ਟਰਾਲੀ ਨੂੰ ਕਾਬੂ ਕਰ ਲਿਆ ਅਤੇ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਦਰ ਦੀ ਪੁਲਸ ਨੇ ਉਕਤ ਟਰੈਕਟਰ-ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।   


Related News